ਪੰਜਾਬੀ ਬਾਣੀ, 21 ਜੁਲਾਈ 2025। Accident News: ਪੰਜਾਬ (Punjab) ਦੇ ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ (Jalandhar) ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਇੱਕ 4 ਸਾਲ ਦੀ ਬੱਚੀ ਦੀ ਮੌਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਜਲੰਧਰ (Jalandhar) ਜ਼ਿਲ੍ਹੇ ਦੇ ਆਦਮਪੁਰ (Adampur) ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ ‘ਤੇ ਸਥਿਤ ਐਸਡੀ ਪਬਲਿਕ ਸਕੂਲ ਵਿੱਚ ਇੱਕ 4 ਸਾਲਾ ਬੱਚੀ ਦੀ ਬੱਸ ਦੀ ਟੱਕਰ ਨਾਲ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਹੇਠ ਆ ਗਈ ਹੈ ।

ਮਿਲੀ ਜਾਣਕਾਰੀ ਮੁਤਾਬਿਕ 4 ਸਾਲਾਂ ਬੱਚੀ ਦੀ ਪਛਾਣ ਕੀਰਤ ਕੌਰ ਵਜੋਂ ਹੋਈ ਹੈ। ਜੋ ਕਿ UKG ਜਮਾਤ ਦੀ ਵਿਦਿਆਰਥਣ ਸੀ। ਜਾਣਕਾਰੀ ਅਨੁਸਾਰ ਕੀਰਤ ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਕੂਲ ਬੱਸ ਰਾਹੀਂ ਸਕੂਲ ਪਹੁੰਚੀ ਸੀ। ਜਦੋਂ ਬੱਸ ਸਕੂਲ ਦੇ ਗੇਟ ਕੋਲ ਰੁਕੀ ਤਾਂ ਕੁੜੀ ਨੂੰ ਬੱਸ ਤੋਂ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਇਸ ਦੌਰਾਨ ਉਹ ਬੱਸ ਦੇ ਪਿਛਲੇ ਟਾਇਰ ਹੇਠਾਂ ਆ ਗਈ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਮਗਰੋਂ ਮਾਪਿਆਂ ਸਣੇ ਪੂਰੇ ਇਲਾਕੇ ’ਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਾਈਵੇਅ ਜਾਮ
ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਆਦਮਪੁਰ ਨੇੜੇ ਜਲੰਧਰ ਹੁਸ਼ਿਆਰਪੁਰ ਹਾਈਵੇਅ ਜਾਮ ਕਰ ਦਿੱਤਾ ਹੈ । ਜਿਸ ਕਾਰਨ ਆਸ-ਪਾਸ ਅਤੇ ਹਾਈਵੇਅ ‘ਤੇ ਭਾਰੀ ਟ੍ਰੈਫਿਕ ਜਾਮ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਮਨਾਉਣਾ ਸ਼ੁਰੂ ਕਰ ਦਿੱਤਾ ਹੈ।