ਪੰਜਾਬੀ ਬਾਣੀ, 22 ਜੁਲਾਈ 2025। Bomb Threat: ਪੰਜਾਬ ਦਾ ਮਾਹੌਲ ਦਿਨੋਂ ਦਿਨ ਬਹੁਤ ਖਰਾਬ ਹੁੰਦਾ ਜਾ ਰਿਹਾ ਹੈ। ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਹ ਸਿਲਸਿਲਾ ਇੱਥੇ ਹੀ ਨਹੀਂ ਥੰਮ ਰਿਹਾ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਪੰਜਾਬ ਦੇ ਅੰਮ੍ਰਿਤਸਰ (Amritsar) ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦੱਸ ਦੇਈਏ ਕਿ ਸੋਮਵਾਰ ਨੂੰ ਹਵਾਈ ਅੱਡੇ ਦੇ ਅਧਿਕਾਰਤ ਮੇਲ ‘ਤੇ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਈਮੇਲ ਮਿਲਣ ਤੋਂ ਤੁਰੰਤ ਬਾਅਦ, ਸੁਰੱਖਿਆ ਏਜੰਸੀਆਂ ਅਤੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਮੇਲ ਭੇਜਣ ਵਾਲੇ ਵਿਅਕਤੀ ਦਾ ਆਈਪੀ ਨੰਬਰ ਲੱਭਿਆ ਜਾ ਰਿਹਾ ਹੈ ਤਾਂ ਜੋ ਉਸਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ
ਅੰਮ੍ਰਿਤਸਰ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਵਾਈ ਅੱਡੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਹਵਾਈ ਅੱਡੇ ਦੇ ਅੰਦਰ ਤਾਇਨਾਤ ਸੀਆਈਐਸਐਫ ਵੀ ਅਲਰਟ ‘ਤੇ ਹੈ।
ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ
ਦੱਸ ਦਈਏ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਅਨੁਸਾਰ, ਹੁਣ ਤੱਕ ਉਨ੍ਹਾਂ ਨੂੰ 9 ਧਮਕੀ ਭਰੇ ਈਮੇਲ ਮਿਲੇ, ਹਾਲਾਂਕਿ ਅਸਲ ਗਿਣਤੀ ਇਸ ਤੋਂ ਵੱਧ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਈਮੇਲ ਭੇਜਣ ਵਾਲੇ ਜਾਅਲੀ ਆਈਡੀ ਦੀ ਵਰਤੋਂ ਕਰ ਰਹੇ ਹਨ ਤੇ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਹੇ ਹਨ। ਇਹ ਮੰਨਣਾ ਕਿ ਇਹ ਈਮੇਲ ਸਿਰਫ ਡਰਾਉਣ ਲਈ ਭੇਜੇ ਗਏ ਹਨ, ਪੰਜਾਬ ਦੇ ਇਤਿਹਾਸ, ਭੂਗੋਲ ਅਤੇ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਇਨ੍ਹਾਂ ਚੇਤਾਵਨੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਣ ਦੀ ਲੋੜ ਹੈ।