ਪੰਜਾਬੀ ਬਾਣੀ, 25 ਜੁਲਾਈ 2025। Fraud News: ਪੰਜਾਬ ਵਿੱਚ ਧੋਖਾਧੜੀ ਦੇ ਮਾਮਲੇ ਦਿਨੋਂ ਦਿਨ ਵੱਧ ਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ (GuruHarsahai) ਤੋਂ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੂੰ ਜਰਮਨ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ।
ਬੀਐੱਨਐੱਸ ਤਹਿਤ ਮਾਮਲਾ ਦਰਜ
ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਿਸ ਨੇ ਤਿੰਨ ਲੋਕਾਂ ਖਿਲਾਫ 318 (2), 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕਰ ਲਿਆ ਹੈ। ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਬੀੜ ਹਰਬੰਸਪੁਰਾ, ਤਹਿਸੀਲ ਗੁਰੂਹਰਸਹਾਏ ਦੇ ਵਸਨੀਕ ਜਗਪ੍ਰੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਨੇ ਇੱਕ ਦਰਖਾਸਤ (ਯੂਆਈਡੀ ਨੰਬਰ 576240, ਮਿਤੀ 18 ਅਪ੍ਰੈਲ 2025) ਰਾਹੀਂ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ।

5 ਲੱਖ ਰੁਪਏ ਦੀ ਰਕਮ
ਜਗਪ੍ਰੀਤ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਸੁਖਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਫਤਿਹਗੜ੍ਹ ਗਹਿਰੀ, ਸੁਨੀਤਾ ਰਾਣੀ ਪਤਨੀ ਗੁਰਬਚਨ ਸਿੰਘ ਅਤੇ ਗੁਰਬਚਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੋਹੜੀਆਂ ਨੇ ਉਸ ਨੂੰ ਵਿਦੇਸ਼ ਜਰਮਨ ਭੇਜਣ ਦਾ ਝਾਂਸਾ ਦਿੱਤਾ। ਇਨ੍ਹਾਂ ਤਿੰਨਾਂ ਨੇ ਜਗਪ੍ਰੀਤ ਤੋਂ 5 ਲੱਖ ਰੁਪਏ ਦੀ ਰਕਮ ਲੈ ਲਈ, ਪਰ ਨਾ ਤਾਂ ਉਸਨੂੰ ਜਰਮਨ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਜਾਂਚ ਕਰਤਾ ਜਸਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਕਰਤਾ ਜਗਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਤਿੰਨੋਂ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਗਈ ਹੈ।