ਪੰਜਾਬੀ ਬਾਣੀ, 25 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਸਤਲੁਜ ਦਰਿਆ ਕਿਨਾਰੇ ਭਿੰਡਰ ਨਗਰ ‘ਚ ਖਾਲੀ ਬਿਲਡਿੰਗ ‘ਚ ਲੁਕੇ ਤਿੰਨ ਗੈਂਗਸਟਰਾਂ ਤੇ ਜ਼ਿਲ੍ਹਾ ਪੁਲਿਸ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋਣ ਉਪਰੰਤ ਤਿੰਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਦੱਸ ਦੇਈਏ ਕਿ ਜ਼ਖ਼ਮੀ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।
ਬਿਲਡਿੰਗ ਵਿਚ ਛੁਪੇ ਤਿੰਨ ਵਿਅਕਤੀ
ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰੂਪਨਗਰ (Rupnagar) ਤੋਂ ਨੂਰਪੁਰਬੇਦੀ ਜਾਂਦਿਆਂ ਭਿੰਡਰਨਗਰ ਕੋਲ ਇੱਕ ਬਿਲਡਿੰਗ ਵਿਚ ਕੁੱਝ ਵਿਅਕਤੀ ਲੁਕੇ ਹੋਏ ਹਨ। ਪੁਲਿਸ ਨੇ ਤੁੰਰਤ ਕਾਰਵਾਈ ਕਰਦਿਆਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ। ਬਿਲਡਿੰਗ ਵਿਚ ਛੁਪੇ ਤਿੰਨ ਵਿਅਕਤੀਆਂ ਨੇ ਫਾਇਰਿੰਗ ਕੀਤੀ ਜਵਾਬੀ ਹਮਲੇ ਵਿਚ ਪੁਲਿਸ ਵੱਲੋਂ ਕੀਤੀ ਫਾਈਰਿੰਗ ਦੌਰਾਨ ਇੱਕ ਵਿਅਕਤੀ ਦੇ ਪੈਰ ‘ਤੇ ਗੋਲੀ ਲੱਗੀ ਤੇ ਮੌਕੇ ‘ਤੇ ਤਿੰਨੇ ਵਿਅਕਤੀਆ ਨੂੰ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀਆ ਦੇ ਨਾਮ ਗੁਰਵਿੰਦਰ ਸਿੰਘ ਭੋਲਾ ਪੁੱਤਰ ਹਰਪ੍ਰੀਤ ਸਿੰਘ ਵਾਸੀ ਪਿੰਡ ਜਨਤਕ ਥਾਣਾ ਮਹਿਤਾ ਚੌਂਕ ਜਿਲ੍ਹਾ ਅੰਮ੍ਰਿਤਸਰ ਦਿਹਾਤੀ, ਨਵਤੇਜ ਸਿੰਘ ਉਰਫ਼ ਤੇਜੀ ਪੁੱਤਰ ਲੇਟ ਬਲਵਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਥਾਣਾ ਬਾਬਾ ਬਕਾਲਾ ਜਿਲ੍ਹਾ ਅੰਮ੍ਰਿਤਸਰ ,ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਵਿੰਦਰ ਸਿੰਘ ਵਾਸੀ ਪਿੰਡ ਸਰਾ ਥਾਣਾ ਮੱਤੇਵਾਲ ਜਿਲ੍ਹਾ ਅੰਮ੍ਰਿਤਸਰ ਵਜੋ ਹੋਈ ਹੈ।