Punjab Weather: ਪੰਜਾਬ ਵੱਲ ਵਧੀ ਆਫਤ, ਚੱਕਰਵਾਤੀ ਸਰਕੂਲੇਸ਼ਨ ਨੇ ਘੇਰਿਆ, ਕਈ ਜ਼ਿਲਿਆਂ ਵਿੱਚ ਅਲਰਟ ਜਾਰੀ

ਪੰਜਾਬੀ ਬਾਣੀ, 26 ਜੁਲਾਈ 2025। Punjab Weather: ਦੱਸ ਦੇਈਏ ਕਿ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਦੇ ਕਾਫੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 4 ਤੋਂ 5 ਦਿਨਾਂ ਤੱਕ ਮਾਨਸੂਨ ਦੇ ਕਾਫੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਕ ਅਲਰਟ ਜਾਰੀ ਕਰਦਿਆਂ ਕਿਹਾ ਕਿ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਉੱਤਰ-ਪੱਛਮੀ ਹਿੱਸੇ ਵਿੱਚ ਤੇਜ਼ੀ ਨਾਲ ਵਧ ਰਿਹਾ ਹੈ।

ਜਿਸ ਤੋਂ ਬਾਅਦ ਮੌਸਮ ਵਿਭਾਗ (Department of Meteorology) ਨੇ ਇੱਕ ਅਲਰਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਂਕਣ, ਤੱਟਵਰਤੀ ਅਤੇ ਅੰਦਰੂਨੀ ਕਰਨਾਟਕ, ਪੱਛਮੀ ਬੰਗਾਲ ਦੇ ਵਿਸ਼ਾਲ ਗੰਗਾ ਮੈਦਾਨ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਬਿਹਾਰ ਅਤੇ ਅਸਾਮ ਵਿਚ ਭਾਰੀ ਮੀਂਹ ਪਿਆ ਹੈ। ਇਨ੍ਹਾਂ ਰਾਜਾਂ ਵਿੱਚ 70 ਤੋਂ 200 ਮਿਲੀਮੀਟਰ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਦੇਸ਼ ਦੇ ਪੂਰਬੀ ਹਿੱਸੇ ਯਾਨੀ ਬੰਗਾਲ, ਝਾਰਖੰਡ, ਓਡੀਸ਼ਾ ਅਤੇ ਉੱਤਰੀ ਛੱਤੀਸਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Weather News
Weather News

 

ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 12 ਤੋਂ 24 ਘੰਟਿਆਂ ਵਿੱਚ ਉਤਰੀ ਭਾਰਤ ਵਿਚ ਮੌਸਮ ਬਦਲਣ ਵਾਲਾ ਹੈ। 26 ਤਰੀਕ ਦੀ ਰਾਤ ਜਾਂ 27 ਜੁਲਾਈ ਦੀ ਸਵੇਰ ਨੂੰ ਬਾਰਿਸ਼ ਸ਼ੁਰੂ ਹੋਵੇਗੀ, ਜੋ 31 ਜੁਲਾਈ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਇਸ ਕਾਰਨ ਉੱਤਰ ਪ੍ਰਦੇਸ਼, ਦਿੱਲੀ, ਪੰਜਾਬ ਅਤੇ ਹਰਿਆਣਾ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਇਕ ਤੋਂ ਦੋ ਦਿਨਾਂ ਵਿੱਚ ਉੱਤਰਾਖੰਡ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਲਈ, ਹੁਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Weather Update
Weather Update

 

ਰੈੱਡ ਤੇ ਸੰਤਰੀ ਅਲਰਟ ਜਾਰੀ

ਮੌਸਮ ਵਿਭਾਗ ਨੇ 26 ਜੁਲਾਈ ਨੂੰ ਮੁੰਬਈ ਸਮੇਤ ਮਹਾਰਾਸ਼ਟਰ ਦੇ ਤੱਟਵਰਤੀ ਕੋਂਕਣ ਖੇਤਰ ਅਤੇ ਪੁਣੇ, ਸਤਾਰਾ ਅਤੇ ਨਾਸਿਕ ਦੇ ਪਹਾੜੀ ਖੇਤਰਾਂ ਵਿਚ ਭਾਰੀ ਜਾਂ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਮੌਸਮ ਵਿਭਾਗ ਨੇ ਪਾਲਘਰ ਜ਼ਿਲ੍ਹੇ ਲਈ ਰੈੱਡ ਅਲਰਟ ਅਤੇ ਕੋਂਕਣ ਦੇ ਮੁੰਬਈ, ਰਾਏਗੜ੍ਹ, ਰਤਨਾਗਿਰੀ ਅਤੇ ਸਿੰਧੂਦੁਰਗ ਜ਼ਿਲ੍ਹਿਆਂ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਪੁਣੇ ਜ਼ਿਲ੍ਹੇ ਦੇ ਘਾਟ (ਪਹਾੜੀ) ਖੇਤਰਾਂ ਲਈ ਇਕ ਸੰਤਰੀ ਅਲਰਟ ਅਤੇ ਨਾਸਿਕ ਅਤੇ ਸਤਾਰਾ ਜ਼ਿਲ੍ਹਿਆਂ ਦੇ ਘਾਟ ਖੇਤਰਾਂ ਲਈ ਇੱਕ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।

 

Leave a Comment