Punjab News: 15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬੀ ਬਾਣੀ, ਚੰਡੀਗੜ੍ਹ, 16 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

punjab vigilance bureau
punjab vigilance bureau

ਬਿੱਲ ਪਾਸ ਕਰਨ ਬਦਲੇ ਉਸਤੋਂ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

Vigilance Arrested
Vigilance Arrested

ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Leave a Comment