Punjab News: ’ਯੁੱਧ ਨਸ਼ਿਆਂ ਵਿਰੁੱਧ’ ਦੇ 110 ਵੇਂ ਦਿਨ ਪੰਜਾਬ ਪੁਲਿਸ ਵੱਲੋਂ 132 ਨਸ਼ਾ ਤਸਕਰ ਗ੍ਰਿਫ਼ਤਾਰ; 1.08 ਕਿਲੋ ਹੈਰੋਇਨ ਅਤੇ 87 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬੀ ਬਾਣੀ, ਚੰਡੀਗੜ੍ਹ,19 ਜੂਨ। Punjab News: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.08 ਕਿਲੋ ਹੈਰੋਇਨ ਅਤੇ 87,540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 110ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,236 ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ (Gaurav Yadav IPS) ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ (Punjab) ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

Bhagwant Singh Mann CM Punjab
Bhagwant Singh Mann CM Punjab

ਸ਼ੱਕੀ ਵਿਅਕਤੀਆਂ ਦੀ ਜਾਂਚ

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 544 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 100 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 571 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਇਲਾਜ ਲੈਣ ਲਈ ਰਾਜ਼ੀ ਕੀਤਾ

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 67 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Comment