ਪੰਜਾਬੀ ਬਾਣੀ, ਚੰਡੀਗੜ੍ਹ/ਅੰਮ੍ਰਿਤਸਰ, 25 ਜੂਨ। Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia custody) ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਪਹੁੰਚੀ ਹੋਈ ਸੀ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਮੌਜੂਦ ਹਨ।
ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ
ਖਬਰ ਆ ਰਹੀ ਹੈ ਕਿ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਜਾਣਕਾਰੀ ਮਿਲੀ ਹੈ ਕਿ ਇਹ ਕੇਸ ਮੋਹਾਲੀ ਵਿਜੀਲੈਂਸ ਦਫਤਰ ਵਿਚ ਦਰਜ ਕੀਤਾ ਗਿਆ ਹੈ ਅਤੇ ਮਜੀਠੀਆ ਨੂੰ ਇਥੇ ਹੀ ਲਿਆਂਦਾ ਜਾ ਰਿਹਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਗਰੀਨ ਐਵਨਿਊ ਵਿੱਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਪੁਲਿਸ ਉਨ੍ਹਾਂ ਨੂੰ ਅਗਲੇਰੀ ਕਾਰਵਾਈ ਵਾਸਤੇ ਆਪਣੇ ਨਾਲ ਲੈ ਗਈ ਹੈ। ਇਸ ਦੌਰਾਨ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਲਗਾਤਾਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਵਿਜੀਲੈਂਸ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਵਿਜੀਲੈਂਸ ਮੁਤਾਬਿਕ ਮਜੀਠੀਆ ਦੀ ਆਮਦਨ ‘ਚ 540 ਕਰੋੜ ਦਾ ਗ਼ੈਰ-ਕਾਨੂੰਨੀ ਵਾਧਾ ਹੋਇਆ ਹੈ। ਵਿਜੀਲੈਂਸ ਨੇ ਕਿਹਾ ‘ਮਜੀਠੀਆ ਦੀਆਂ ਕੰਪਨੀਆਂ ‘ਚ ਬੇਹਿਸਾਬਾ 168 ਕਰੋੜ ਜਮ੍ਹਾ ਹੋਇਆ।

ਪ੍ਰਾਪਰਟੀ ਦਸਤਾਵੇਜ਼ ਵੀ ਜ਼ਬਤ ਕੀਤੇ
ਸ਼ੱਕੀ ਵਿਦੇਸ਼ੀ ਖਾਤਿਆਂ ‘ਚੋਂ 141 ਕਰੋੜ ਦਾ ਲੈਣ-ਦੇਣ ਹੋਇਆ ਹੈ। ‘ਕੰਪਨੀਆਂ ਦੀ ਸਟੇਟਮੈਂਟ ਵਿੱਚ ਬਿਨਾਂ ਹਿਸਾਬ ਦੇ 236 ਕਰੋੜ ਜਮ੍ਹਾ ਹੋਏ ਹਨ। ‘ਰੇਡ ਦੌਰਾਨ 30 ਮੋਬਾਈਲ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ ਜ਼ਬਤ ਕੀਤੇ ਹਨ। ‘ਬਹੁਤ ਸਾਰੀਆਂ ਡਾਇਰੀਆਂ, ਪ੍ਰਾਪਰਟੀ ਦਸਤਾਵੇਜ਼ ਵੀ ਜ਼ਬਤ ਕੀਤੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia custody) ਦੇ ਅੰਮ੍ਰਿਤਸਰ ਵਾਲੇ ਘਰ ‘ਤੇ ਪੰਜਾਬ ਵਿਜੀਲੈਂਸ ਦੀ ਟੀਮ ਨੇ ਰੇਡ ਕੀਤੀ ਸੀ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਪਹੁੰਚੀ ਹੋਈ ਸੀ। ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਬਿਕਰਮ ਸਿੰਘ ਮਜੀਠੀਆ ‘ਤੇ ਹੋਈ FIR ਦੀ ਕਾਪੀ ਵੀ ਸਾਹਮਣੇ ਆਈ ਹੈ। ਸਵੇਰੇ 4 ਵਜ ਕੇ 40 ਮਿੰਟ ‘ਤੇ ਬਿਕਰਮ ਮਜੀਠੀਆ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ। FIR ‘ਚ ਜ਼ਿਕਰ ਹੈ ਕਿ , ਮਜੀਠੀਆ ਤੇ ਉਹਨਾਂ ਦੀ ਪਤਨੀ ਦੀ ਜਾਇਦਾਦ ‘ਚ ਵਾਧਾ ਹੋਇਆ ਹੈ।