Jalandhar News: ਜਲੰਧਰ ਵਿੱਚ ਦਿਨ ਦਿਹਾੜੇ ਚਲੀਆਂ ਤਾੜ -ਤਾੜ ਗੋਲੀਆਂ, 2 ਵਿਅਕਤੀ ਹੋਏ ਜ਼ਖਮੀ

ਪੰਜਾਬੀ ਬਾਣੀ, ਜਲੰਧਰ, 7 ਜੁਲਾਈ 2025। Jalandhar News: Encounter in Jalandhar Punjab- ਜਲੰਧਰ (Jalandhar) ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿੱਚਕਾਰ ਐਨਕਾਊਂਟਰ ਹੋਇਆ ਹੈ। ਸੋਮਵਾਰ ਸਵੇਰੇ ਦਿਹਾਤੀ ਪੁਲਿਸ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਫ਼ਾਰਿੰਗ ਹੋਈ। ਜਿਸ ਵਿੱਚ ਦੋ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ ਅਤੇ ਪੁਲਿਸ ਨੇ ਦੋਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

ਪਹਿਲਾਂ ਵੀ ਕਈ ਮਾਮਲੇ ਦਰਜ

ਇਸ ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ‘ਤੇ ਪੁਹੰਚੇ । ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਆਰੋਪੀਆਂ ਨੇ ਕਿਹੜੇ-ਕਿਹੜੇ ਅਪਰਾਧ ਕਰਨੇ ਸਨ।

Firing
Firing

ਦੋਨਾਂ ਪੱਖਾਂ ਤੋਂ ਫਾਇਰਿੰਗ

ਜਿਸ ਦੇ ਚਲਦਿਆਂ ਜਾਣਕਾਰੀ ਮਿਲੀ ਹੈ ਕਿ ਜਦੋਂ ਦੋਨੋਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸੀ ਉਸ ਸਮੇ ਪੁਲਿਸ ਨੇ ਉਨ੍ਹਾਂ ਨੂੰ ਫੜ ਲਾਇਆ ਤੇ ਫਾਇਰਿੰਗ ਸ਼ੁਰੂ ਹੋ ਗਈ । ਜਿਸ ਦੌਰਾਨ ਦੋਨਾਂ ਪੱਖਾਂ ਤੋਂ ਫਾਇਰਿੰਗ ਹੋ ਰਹੀ ਸੀ । ਇਹ ਮੁੱਠਭੇੜ ਸ਼ਾਹਕੋਟ ਦੇ ਕੋਟਲੀ ਗਾਜਰਾਂ ਥਾਣਾ ਇਲਾਕੇ ਵਿੱਚ ਹੋਈ ਹੈ ।

ਪੁਲਿਸ ਅਨੁਸਾਰ ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਸ ‘ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਆਰੋਪੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

Leave a Comment