ਪੰਜਾਬੀ ਬਾਣੀ,8ਜੁਲਾਈ 2025। Punjab News: ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ(Bikram Singh Majithia)ਨੂੰ ਜੋ ਥੋੜੇ ਸਮੇ ਪਹਿਲਾਂ ਗ੍ਰਿਫਤਾਰ ਕਰ ਲਿਆ ਗਿਆ ਸੀ। ਅੱਜ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਤੇ ਪੰਜਾਬ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ।
ਪਹਿਲਾਂ ਬਿਕਰਮ ਸਿੰਘ ਮਜੀਠੀਆ(Bikram Singh Majithia)ਦੇ ਵਕੀਲਾਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਤਿੰਨ ਹਫਤਿਆਂ ਦਾ ਸਮਾਂ ਮੰਗਿਆ ਸੀ। ਜਿਸ ਦੌਰਾਨ ਵਕੀਲਾਂ ਦਾ ਕਹਿਣਾ ਹੈ ਕਿ ਹਾਲਾਤ ਬਦਲ ਰਹੇ ਹਨ, ਪਟੀਸ਼ਨ ’ਚ ਸੋਧ ਕਰਨਾ ਚਾਹੁੰਦੇ ਹਨ। ਜਿਸਦੇ ਚਲਦਿਆਂ ਹਰਿਆਣਾ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਦੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਨਜ਼ੂਰੀ ਮਿਲਣ ਮਗਰੋਂ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਟੀਸ਼ਨ ’ਚ ਆਪਣੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮਜੀਠੀਆ ਦਾ ਇਲਜ਼ਾਮ ਹੈ ਕਿ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਪੁਲਿਸ ਹਿਰਾਸਤ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਬਿਆਨ ਕੀਤਾ ਹੈ ।
ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ। ਦਾਅਵਾ ਕੀਤਾ ਗਿਆ ਕਿ ਇਹ ਮਜੀਠੀਆ ਤੋਂ ਬਰਾਮਦ ਕੀਤੇ ਗਏ। ਫਿਲਹਾਲ ਹੁਣ ਉਨ੍ਹਾਂ ਨੂੰ ਨਾਭਾ ਜੇਲ੍ਹ ’ਚ ਰੱਖਿਆ ਗਿਆ ਹੈ।
ਬੈਰਕ ਚ ਲਗਾਏ ਗਏ ਸੀਸੀਟੀਵੀ ਕੈਮਰੇ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਬੈਰਕ ’ਚ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਸੂਤਰਾਂ ਮੁਤਾਬਿਕ ਸੀਸੀਟੀਵੀ ਕੈਮਰੇ ਬੈਰਕ ਦੇ ਅੰਦਰ ਅਤੇ ਬਾਹਰ ਲਗਾਏ ਗਏ ਹਨ। ਜਿਨ੍ਹਾਂ ਦੀ ਵੀਡੀਓ ਜੇਲ੍ਹ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਵੀ ਜਾ ਰਹੀ ਹੈ।