Punjab News: ਪੰਜਾਬ ਵਿੱਚ ਤਿੰਨ ਦਿਨ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਲੋਕਾਂ ਨੂੰ ਕਰਨਾ ਪਵੇਗਾ ਕਈ ਮੁਸ਼ਕਿਲਾਂ ਦਾ ਸਾਹਮਣਾ

ਪੰਜਾਬੀ ਬਾਣੀ, ਪੰਜਾਬ। Punjab News:ਪੰਜਾਬ (Punjab) ਤੋਂ ਇਸ ਸਮੇ ਵੱਡੀ ਖਬਰ ਆ ਰਹੀ ਬੱਸ ਵਿੱਚ ਸਫ਼ਰ ਕਰਨ ਵਾਲਿਆਂ ਲਈ ਜੋ ਕਿ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਦੇ ਹਨ। ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

prtc pun bus
prtc pun bus

3 ਦਿਨ ਬੱਸਾਂ ਦਾ ਜਾਮ

ਜਾਣਕਾਰੀ ਮਿਲੀ ਹੈ ਕਿ ਪੰਜਾਬ (Punjab) ਵਿੱਚ 3 ਦਿਨ ਦੇ ਲਈ ਸਰਕਾਰੀ ਬੱਸਾਂ ਬੰਦ ਰਹਿਣਗੀਆਂ। ਦੱਸਿਆ ਜਾ ਰਿਹਾ ਹੈ ਕਿ ਪੂਰੇ ਪੰਜਾਬ ਵਿੱਚ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਨੇ ਲਗਾਤਾਰ 3 ਦਿਨ ਲਈ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO

ਤਹਾਨੂੰ ਦੱਸ ਦੇਈਏ ਕਿ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕਰਮਚਾਰੀਆਂ ਦੇ ਵਲੋਂ ਮੋਗੇ ਦੇ ਬੱਸ ਸਟੈਂਡ ਤੇ ਇੱਕ ਵਿਸ਼ਾਲ ਰੈਲੀ ਕੱਢੀ ਗਈ। ਜਿੱਥੇ ਕਰਮਚਾਰੀਆਂ ਨੇ 9,10 ਅਤੇ 11 ਜੁਲਾਈ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਜਿਸਦੇ ਚਲਦਿਆਂ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ

Leave a Comment