ਪੰਜਾਬੀ ਬਾਣੀ, 10ਜੁਲਾਈ 2025। Earthquake News: ਦਿੱਲੀ(Delhi) ਵਿੱਚ ਸਵੇਰੇ ਮੀਂਹ ਦੇ ਵਿਚਕਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸਦੇ ਚਲਦਿਆਂ ਝਟਕੇ ਲਗਭਗ 10 ਸਕਿੰਟਾਂ ਲਈ ਮਹਿਸੂਸ ਕੀਤੇ ਗਏ। ਹਾਲਾਂਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
ਭੂਚਾਲ ਦੇ ਝਟਕੇ
ਦੱਸ ਦੇਈਏ ਕਿ ਭੂਚਾਲ ਦੇ ਝਟਕੇ ਤਕਰੀਬਨ ਸਵੇਰੇ 9.04 ਵਜੇ ਮਹਿਸੂਸ ਕੀਤੇ ਗਏ ਹਨ।ਭੂਚਾਲ ਦੇ ਝਟਕਿਆਂ ਤੋਂ ਡਰ ਕੇ ਲੋਕ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਗਏ। ਖਾਸ ਕਰਕੇ ਉੱਚੀਆਂ ਇਮਾਰਤਾਂ ਵਿੱਚ ਰਹਿਣ ਵਾਲੇ ਲੋਕ ਅਚਾਨਕ ਬਾਹਰ ਆ ਗਏ। ਜਾਣਕਾਰੀ ਦੇ ਅਨੁਸਾਰ ਇਹ ਝਟਕੇ ਦਿੱਲੀ, ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ, ਫਰੀਦਾਬਾਦ, ਰੋਹਤਕ, ਹਿਸਾਰ ਅਤੇ ਸੋਨੀਪਤ ਵਿੱਚ ਵੀ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਰਿਕਟਰ ਪੈਮਾਨੇ
ਭੂਚਾਲ ਦਾ ਕੇਂਦਰ ਹਰਿਆਣਾ ਦਾ ਝੱਜਰ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.4 ਦੱਸੀ ਹੈ। ਇਸ ਤਰ੍ਹਾਂ ਦੇ ਪਹਿਲਾਂ ਵੀ ਦਿੱਲੀ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ।ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਸੁੱਤੇ ਪਏ ਲੋਕ ਜਾਗ ਗਏ ਅਤੇ ਜਾਗ ਰਹੇ ਲੋਕ ਡਰ ਗਏ। ਲੋਕ ਤੁਰੰਤ ਆਪਣੇ ਘਰਾਂ ਤੋਂ ਬਾਹਰ ਆ ਗਏ ਅਤੇ ਸੁਰੱਖਿਅਤ ਥਾਵਾਂ ‘ਤੇ ਪਨਾਹ ਲਈ ਅਤੇ ਕੁਝ ਸਮੇਂ ਲਈ ਬਾਹਰ ਰਹੇ। ਜੋ ਕਿ 17 ਫਰਵਰੀ ਦਿਨ ਸੋਮਵਾਰ ਨੂੰ ਮਹਿਸੂਸ ਕੀਤੇ ਗਏ ਸੀ।