ਪੰਜਾਬੀ ਬਾਣੀ, 10 ਜੁਲਾਈ 2025। Jalandhar News: ਅੱਜ ਕੱਲ ਦਿਨ ਪ੍ਰਤੀਦਿਨ ਕਾਰ ਹਾਦਸੇ ਦੇਖਣ ਨੂੰ ਮਿਲ ਰਹੇ ਹਨ ਇਹੋ ਜਿਹਾ ਇੱਕ ਹਾਦਸਾ ਪੰਜਾਬ (Punjab) ਦੇ ਜ਼ਿਲ੍ਹਾ ਜਲੰਧਰ (Jalandhar) ਤੋਂ ਇੱਕ ਮਾਮਲਾ ਸਾਮ੍ਹਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦਰਦਨਾਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ, ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਹਾਦਸਾ ਵਾਪਰਿਆ। ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਕਾਰ ਬੇਕਾਬੂ ਹੋ ਕੇ ਹਾਈਵੇ ਦੇ ਕਿਨਾਰੇ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਦੱਸ ਦੇਈਏ ਕਿ ਹਾਦਸਾ ਇੰਨਾ ਖ਼ਤਰਨਾਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।