ਪੰਜਾਬੀ ਬਾਣੀ, 12 ਜੁਲਾਈ 2025।Kapurthala News: ਸਾਡੇ ਦੇਸ਼ ਵਿੱਚ ਜੋ ਬੇਰੁਜ਼ਗਾਰੀ ਚੱਲ ਰਹੀ ਹੈ ਬੱਚਿਆਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ ਹੈ।ਕੇਂਦਰ ਸਰਕਾਰ ਦੀਆਂ 51 ਹਜ਼ਾਰ ਨੌਕਰੀਆਂ ਲਈ ਭਰਤੀ ਮੁਹਿੰਮ ‘ਰੁਜ਼ਗਾਰ ਮੇਲਾ’ ਦਾ 16 ਪੜਾਅ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵਲੋਂ ਦੇਸ਼ ਭਰ ਵਿੱਚ ਸਥਿੱਤ 47 ਕੇਂਦਰਾਂ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਆਯੋਜਿਤ ਕੀਤਾ ਗਿਆ।
ਦੱਸ ਦੇਈਏ ਕਿ ਸਮਾਗਮ ਦੌਰਾਨ, 51,000 ਨਵੇਂ ਭਰਤੀ ਹੋਏ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ’ਤੇ ਪ੍ਰਧਾਨ ਮੰਤਰੀ(Prime Minister) ਨੇ ਵਰਚੁਅਲ ਮੋਡ ਰਾਹੀਂ ਇਨ੍ਹਾਂ ਨਵ-ਨਿਯੁਕਤ ਵਿਅਕਤੀਆਂ ਨੂੰ ਵੀ ਸੰਬੋਧਨ ਕੀਤਾ ਅਤੇ ਨਵ-ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਪੂਰੀ ਸ਼ਰਧਾ ਦੀ ਭਾਵਨਾ ਨਾਲ ਸੇਵਾ ਕਰਨ ਦੀ ਅਪੀਲ ਕੀਤੀ ।

ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਵਿੱਚ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਵੱਲ ਇੱਕ ਕਦਮ ਹੈ। ਇਹ ਰੁਜ਼ਗਾਰ ਮੇਲਾ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਨ ਅਤੇ ਰਾਸ਼ਟਰ ਨਿਰਮਾਣ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਪੰਜਾਬ ਵਿੱਚ, ਇਹ ਆਯੋਜਨ ਰੇਲ ਕੋਚ ਫੈਕਟਰੀ (ਆਰ ਸੀ ਐਫ), ਕਪੂਰਥਲਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਨੇ ਪੰਜਾਬ ਅਤੇ ਆਲੇ ਦੁਆਲੇ ਦੇ ਖੇਤਰਾਂ ਦੇ 64 ਨਵੇਂ ਭਰਤੀ ਹੋਏ ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਵਿੱਚੋਂ 23 ਨੌਜਵਾਨਾਂ ਨੂੰ ਰੇਲ ਕੋਚ ਫੈਕਟਰੀ ਕਪੂਰਥਲਾ ਵਿਚ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ ਗਏ ਹਨ।
51,000 ਹਾਜ਼ਰ ਤੋਂ ਵੱਧ ਨੌਕਰੀਆਂ
ਐਸ ਐਸ ਮਿਸ਼ਰ ਜੀ ਐਮ ਆਰਸੀਐਫ, ਸਰਕਾਰੀ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਇਸ ਮੌਕੇ ਮੌਜੂਦ ਸਨ। ਇਸ ਮੌਕੇ ਮੰਤਰੀ ਕ੍ਰਿਸ਼ਨ ਪਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਹਮੇਸ਼ਾ ਹੀ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਨ ਤੇ ਟੈਕਨੋਲੋਜੀ ਦਾ ਲਾਭ ਉਠਾਉਣ ਤੇ ਜ਼ੋਰ ਦਿੱਤਾ ਹੈ, ਤੇ ਇਹਨਾਂ ਰੁਜ਼ਗਾਰ ਮੇਲਿਆਂ ਦੇ ਜ਼ਰੀਏ ਅੱਜ ਤੋਂ ਫਿਰ ਪੂਰੇ ਦੇਸ਼ ਵਿਚ 51,000 ਹਾਜ਼ਰ ਤੋਂ ਵੱਧ ਨੌਕਰੀਆਂ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ।
ਇਨ੍ਹਾਂ ਨਵ-ਨਿਯੁਕਤ ਲੋਕਾਂ ਨੂੰ ਆਰ ਸੀ ਐਫ, ਡਾਕ ਵਿਭਾਗ, ਵਿੱਤੀ ਸੇਵਾਵਾਂ ਵਿਭਾਗ ਵਿੱਚ ਨਿਯੁਕਤੀ ਦਿੱਤੀ ਗਈ ਹੈ। ਆਰ ਸੀ ਐਫ ਕਪੂਰਥਲਾ ਦੇ ਵਾਰਿਸ ਸ਼ਾਹ ਹਾਲ ਵਿਚ ਇਕੱਠੇ ਹੋਏ ਨਵ-ਨਿਯੁਕਤ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਸੀ, ਜੋ ਖੁਸ਼ੀ ਵਿਚ ਸੈਲਫੀ ਲੈਂਦੇ ਅਤੇ ਇੰਟਰਵਿਊ ਦਿੰਦੇ ਦਿਖਾਈ ਦਿੱਤੇ। ਉਨ੍ਹਾਂ ਨੇ ਨਿਯੁਕਤੀ ਪ੍ਰਾਪਤ ਕਰਨ ਲਈ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਅਤੇ ਪੂਰੀ ਲਗਨ ਨਾਲ ਕੰਮ ਕਰਨ ਦਾ ਸੰਕਲਪ ਲਿਆ ।