Punjab News: ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਪੰਜਾਬੀ ਬਾਣੀ, ਚੰਡੀਗੜ੍ਹ, 12 ਜੂਨ। Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ (Kapurthala) ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।

punjab vigilance bureau
punjab vigilance bureau

10,000 ਰੁਪਏ ਰਿਸ਼ਵਤ ਦੀ ਮੰਗ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।

ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Comment