Jalandhar News: ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਨੂੰ ਲੈ ਕੇ ਆਇਆ ਵੱਡਾ ਫੈਸਲਾ

ਪੰਜਾਬੀ ਬਾਣੀ, 16 ਜੁਲਾਈ 2025। Jalandhar News: ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ।

ਅੰਤਰਿਮ ਰਾਹਤ

ਦੱਸ ਦੇਈਏ ਕਿ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਵਿੱਚ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਸਬੰਧੀ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਰਾਜਨ ਨੂੰ ਵੱਡੀ ਰਾਹਤ ਦਿੰਦੇ ਹੋਏ ਅੰਤਰਿਮ ਰਾਹਤ (Interim relief) ਦੇ ਦਿੱਤੀ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਜਿਸ ਦੌਰਾਨ ਹਾਈ ਕੋਰਟ ਹੁਕਮਾਂ ਦੇ ਆਧਾਰ ‘ਤੇ, ਰਾਜਨ ਅਰੋੜਾ ਹੁਣ ਪੁਲਿਸ ਨੂੰ ਜਾਂਚ ਵਿੱਚ ਸਹਿਯੋਗ ਕਰਨਗੇ। ਇਸ ਦੇ ਨਾਲ ਹੀ, ਪੁਲਿਸ 27 ਸਤੰਬਰ ਤੱਕ ਰਾਜਨ ਅਰੋੜਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ।

Leave a Comment