Punjab News: ਹਾਈਕੋਰਟ ’ਚ ਨੌਕਰੀ ਦਿਵਾਉਣ ਦੇ ਝਾਂਸੇ ਵਿੱਚ ਫਸਾ ਕੇ ਕੀਤੀ ਠੱਗੀ, ਪੜ੍ਹੋ ਪੂਰਾ ਮਾਮਲਾ

ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਦਾ ਮਾਹੌਲ ਦਿਨੋਂ ਦਿਨ ਵਿਗੜਦਾ ਜਾ ਰਿਹਾ ਹੈ। ਚੋਰੀ, ਠੱਗੀ,ਕਤਲ,ਵਰਗੀਆਂ ਵਾਰਦਾਤਾਂ ਦੀਆਂ ਰੋਜ਼ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਇੱਕ ਹੋਰ ਮਾਮਲਾ ਪੰਜਾਬ ਤੋਂ ਸਾਹਮਣੇ ਆ ਰਿਹਾ ਹੈ।ਨੌਜਵਾਨ ਨੂੰ ਹਾਈ ਕੋਰਟ ਵਿਚ ਨੌਕਰੀ ਦਿਵਾਉਣ ਦੇ ਨਾਂ ਉੱਪਰ ਕਥਿਤ ਤੌਰ ’ਤੇ ਸਾਢੇ ਤਿੰਨ ਲੱਖ ਰੁਪਏ ਦੇ ਕਰੀਬ ਠੱਗੀ (FRAUD) ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਪਤੀ ਪਤਨੀ, ਵਿਰੁੱਧ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਹਾਲਾਂਕਿ ਕੇਸ ਵਿਚ ਨਾਮਜ਼ਦ ਕੀਤੇ ਵਿਅਕਤੀਆਂ ਦੀ ਅਜੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ ਹੈ।ਬਲਵਿੰਦਰ ਕੌਰ ਪਤਨੀ ਸਵ. ਬਲਦੇਵ ਸਿੰਘ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਜਗਮੀਤ ਕੌਰ ਅਤੇ ਉਸਦੇ ਪਤੀ ਪ੍ਰਦੀਪ ਸਿੰਘ ਵਾਸੀ ਭਿੱਖੀਵਿੰਡ ਨੇ ਉਸਦੇ ਲੜਕੇ ਨੂੰ ਪੰਜਾਬ ਹਰਿਆਣਾ ਹਾਈਕੋਰਟ ’ਚ ਡਰਾਈਵਰ, ਕਲਰਕ ਜਾਂ ਫਿਰ ਰੀਡਰ ਦੀ ਨੌਕਰੀ ਦਿਵਾਉਣ ਦਾ ਝਾਂਸਾ ਦਿੱਤਾ ਅਤੇ ਉਨ੍ਹਾਂ ਕੋਲੋਂ 3 ਲੱਖ 45 ਹਜਾਰ ਰੁਪਏ ਠੱਗ ਲਏ।

FRAUD-In-Punjab
FRAUD

 

ਕੇਸ ਵਿਚ ਨਾਮਜ਼ਦ

ਉਕਤ ਸ਼ਿਕਾਇਤ ਦੀ ਜਾਂਚ ਡੀਐੱਸਪੀ ਆਰਥਿਕ ਅਪਰਾਧ ਸ਼ਾਖਾ ਗੁਲਜਾਰ ਸਿੰਘ ਵੱਲੋਂ ਕਰਨ ਉਪਰੰਤ ਪੁਲਿਸ ਨੇ ਪ੍ਰਦੀਪ ਸਿੰਘ ਤੇ ਉਸਦੀ ਪਤਨੀ ਜਗਮੀਤ ਕੌਰ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਹੈ। ਮਾਮਲੇ ਦੀ ਅਗਲੀ ਜਾਂਚ ਕਰ ਰਹੇ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਨਾਮਜ਼ਦ ਲੋਕਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Comment