Canada News: ਕੈਨੇਡਾ ‘ਚ ਦੋ ਪੰਜਾਬੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਤਿੰਨ ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ

ਪੰਜਾਬੀ ਬਾਣੀ, 18 ਜੁਲਾਈ 2025। Canada News: ਸਾਡੇ ਦੇਸ਼ ਦੇ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਵਧੀਆ ਤੇ ਚੰਗੇ ਭਵਿੱਖ ਲਈ ਬੱਚਿਆਂ ਨੂੰ ਵਿਦੇਸ਼ ਭੇਜਦੇ ਹਨ। ਇਸ ਤਰ੍ਹਾਂ ਦਾ ਇੱਕ ਮਾਮਲਾ ਕੈਨਡਾ (Canada) ਤੋਂ ਸਾਹਮਣੇ ਆਇਆ ਹੈ। ਜਿੱਥੇ ਕਿ 2 ਨੌਜਵਾਨਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਭਾਰਤ ਡਿਪੋਰਟ ਕੀਤਾ ਜਾਵੇਗਾ। ਜਾਣੋ ਕਿਉ ਕੀਤਾ ਜਾਣਾ ਭਾਰਤ ਡਿਪੋਰਟ?

Canada News
Canada News
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਦੱਸ ਦੇਈਏ ਕਿ ਦੋਵੇਂ ਨੌਜਵਾਨ, ਜੋ ਹੁਣ 22 ਸਾਲ ਦੇ ਹਨ, ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਏ ਸਨ। ਵਰਨਣਯੋਗ ਹੈ ਕਿ ਇਨ੍ਹਾਂ ਉੱਤੇ ਇਲਜ਼ਾਮ ਸੀ ਕਿ 2024 ਵਿੱਚ ਉਹ ਸਰੀ ‘ਚ ਇੱਕ ਵਿਅਕਤੀ ਨੂੰ ਟੱਕਰ ਮਾਰਨ ਤੋਂ ਬਾਅਦ ਉਸ ਨੂੰ ਸਵਾ ਕਿਲੋਮੀਟਰ ਤੱਕ ਘਸੀਟ ਕੇ ਲੈ ਗਏ ਅਤੇ ਫਿਰ ਉਸ ਦੀ ਲਾਸ਼ ਸੜਕ ‘ਤੇ ਸੁੱਟ ਦਿੱਤੀ।

ਮ੍ਰਿਤਕ ਦੀ ਲਾਸ਼ ਨਾਲ ਛੇੜਛਾੜ

ਉਨ੍ਹਾਂ ਨੇ ਖਤਰਨਾਕ ਡਰਾਈਵਿੰਗ, ਹਾਦਸੇ ਤੋਂ ਬਾਅਦ ਨਾ ਰੁਕਣ ਅਤੇ ਨਾ ਮਦਦ ਕਰਨ, ਅਤੇ ਮ੍ਰਿਤਕ ਦੀ ਲਾਸ਼ ਨਾਲ ਛੇੜਛਾੜ ਕਰਨ ਦੇ ਦੋਸ਼ ਕਬੂਲੇ ਹਨ। ਕੈਨੇਡਾ ਦੇ ਸਰੀ ਸ਼ਹਿਰ ਦੇ ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨੂੰ ਤਿੰਨ ਸਾਲ ਕੈਦ ਅਤੇ ਤਿੰਨ ਸਾਲ ਲਈ ਗੱਡੀ ਚਲਾਉਣ ‘ਤੇ ਪਾਬੰਦੀ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਭਾਰਤ ਡਿਪੋਰਟ ਕੀਤਾ ਜਾਵੇਗਾ।

Leave a Comment