ਪੰਜਾਬੀ ਬਾਣੀ, 19 ਜੁਲਾਈ 2025। Jalandhar News: ਜਲੰਧਰ (Jalandhar) ਤੋਂ ਇਸ ਸਮੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਲੰਧਰ (Jalandhar) ਦੇ ਲਾਡੋਵਾਲੀ ਫਲਾਈਓਵਰ ਨਜ਼ਦੀਕ ਸਥਿਤ SBI ATM ਨੂੰ ਚੋਰ ਉਖਾੜ ਕੇ ਲੈ ਗਏ। ਜਿਸ ਤੋਂ ਬਾਅਦ ਲੋਕਾਂ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਲੋਕਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ‘ਤੇ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਚੋਰ ਬੈਂਕ ਦਾ ATM ਉਖਾੜ ਕੇ ਲੈ ਗਏ। ਚੋਰਾਂ ਨੇ ਪਹਿਲਾਂ ATM ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ‘ਤੇ ਕਾਲਾ ਸਪਰੇਅ ਕੀਤਾ। ਚੋਰਾਂ ਵੱਲੋਂ ਕੀਤੀ ਵਾਰਦਾਤ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠ ਰਹੇ ਹਨ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਦੱਸ ਦੇਈਏ ਕਿ ATM ਵਿੱਚ ਕੋਈ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ। ਹਾਲਾਂਕਿ, ਪੁਲਿਸ ਵੱਲੋਂ ਬੈਂਕਾਂ ਨੂੰ ਪਹਿਲਾਂ ਹੀ ATM ਵਿੱਚ ਸੁਰੱਖਿਆ ਗਾਰਡ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਰ ਜਾਂਦੇ ਸਮੇਂ ਸੱਬਲ ਉੱਥੇ ਹੀ ਛੱਡ ਗਏ। ਪੁਲਿਸ ਨੇ ਸੱਬਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਚੋਰਾਂ ਨੇ ਗੈਸ ਕਟਰ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਕੈਸ਼ ਸਬੰਧੀ ਮਾਮਲੇ ਦੀ ਜਾਂਚ
ਜਲੰਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਸਵੇਰੇ 9.30 ਵਜੇ ਉਨ੍ਹਾਂ ਨੂੰ ਏਟੀਐਮ ਨੂੰ ਪੁੱਟ ਕੇ ਲੈ ਜਾਣ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ ਚੋਰ ਸਾਰੀਆਂ ਕੈਸ਼ ਟ੍ਰੇਆਂ ਲੈ ਕੇ ਭੱਜ ਗਏ। ਉਨ੍ਹਾਂ ਕਿਹਾ ਕਿ ਕੈਸ਼ ਸਬੰਧੀ ਮਾਮਲੇ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਘਟਨਾ ਸਬੰਧੀ ਬੈਂਕ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਚੌਕੀਦਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।