ਪੰਜਾਬੀ ਬਾਣੀ, 19 ਜੁਲਾਈ 2025। Anmol Gagan Maan: ਪੰਜਾਬ (Punjab) ਦੀ ਸਿਆਸਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ (Anmol Gagan Maan) ਵੱਲੋਂ ਸਿਆਸਤ ਛੱਡਣ ਦਾ ਫੈਸਲਾ ਲਿਆ ਗਿਆ ਹੈ।
ਰਾਜਨੀਤੀ ਛੱਡਣ ਦਾ ਫੈਸਲਾ
ਦੱਸ ਦਈਏ ਕਿ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਮਾਨ ਨੇ ਇਹ ਜਾਣਕਾਰੀ ਇੱਕ ਟਵੀਟ ਵਿੱਚ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਰਾਜਨੀਤੀ ਛੱਡਣ ਦਾ ਫੈਸਲਾ ਕੀਤਾ ਹੈ। ਵਿਧਾਇਕ ਦੇ ਅਹੁਦੇ ਤੋਂ ਸਪੀਕਰ ਨੂੰ ਦਿੱਤਾ ਮੇਰਾ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।

2027 ਵਿੱਚ ਵਿਧਾਨ ਸਭਾ ਚੋਣਾਂ
ਤੁਹਾਨੂੰ ਦੱਸ ਦੇਈਏ ਕਿ ਰਣਜੀਤ ਸਿੰਘ ਗਿੱਲ ਨੇ ਹਾਲ ਹੀ ਵਿੱਚ ਅਕਾਲੀ ਦਲ ਛੱਡ ਦਿੱਤਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰਣਜੀਤ ਸਿੰਘ ਗਿੱਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਣਗੇ। 2022 ਦੀਆਂ ਚੋਣਾਂ ਵਿੱਚ, ਅਨਮੋਲ ਗਗਨ ਮਾਨ ਨੇ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਹਰਾਇਆ। ਜਿਸ ਤੋਂ ਬਾਅਦ ਇਹ ਫੈਸਲਾ ਅਨਮੋਲ ਗਗਨ ਮਾਨ ਨੇ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਤੁਹਾਨੂੰ ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦਾ ਪੰਜਾਬੀ ਗਾਇਕਾ ਤੋਂ ਮੰਤਰੀ ਬਣਨ ਤੱਕ ਦਾ ਸਫ਼ਰ ਕਾਫ਼ੀ ਦਿਲਚਸਪ ਹੈ। ਉਹ ਸਾਲ 2020 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ ਸੀ। ਜਿਸ ਤੋਂ ਬਾਅਦ, ਉਸਨੇ ਆਪਣੀ ਤਾਕਤ ਖਰੜ ਹਲਕੇ ‘ਤੇ ਕੇਂਦਰਿਤ ਕੀਤੀ। ਨਤੀਜਾ ਇਹ ਹੋਇਆ ਕਿ ਉਸਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਲਗਭਗ 37718 ਵੋਟਾਂ ਨਾਲ ਹਰਾਇਆ।