ਪੰਜਾਬੀ ਬਾਣੀ, 19 ਜੁਲਾਈ 2025। Jalandhar News: ਪੰਜਾਬ (Punjab) ਦੇ ਜਲੰਧਰ (Jalandhar) ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਜਲੰਧਰ ਦੀ ਮਕਸੂਦਾ ਮੰਡੀ ਵਿੱਚ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ ਇੱਕ ਵਕੀਲ ਦੇ ਵਲੋਂ ਫਾਈਰਿੰਗ ਕੀਤੀ ਗਈ ਹੈ। ਜਿਸ ਤੋਂ ਬਾਅਦ ਲੋਕਾਂ ਵਿੱਚ ਹਫੜਾ ਦਫੜੀ ਮੱਚ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਕੁਝ ਸਮਾਂ ਪਹਿਲਾਂ ਮੰਡੀ ਦੇ ਕਮਿਸ਼ਨ ਏਜੰਟ ਐਸੋਸੀਏਸ਼ਨ ਦੇ ਮੁੱਖੀ ਸ਼ਾਂਤੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਦੀ ਘਟਨਾ ਵੀ ਇਸੇ ਵਿਵਾਦ ਨਾਲ ਸਬੰਧਤ ਹੋ ਸਕਦੀ ਹੈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਲੋਕਾਂ ਵਿੱਚ ਡਰ ਦਾ ਮਾਹੌਲ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਮੌਜੂਦ ਸੀ ਅਤੇ ਗੋਲੀਬਾਰੀ ਦੀ ਪੂਰੀ ਘਟਨਾ ਉਨ੍ਹਾਂ ਦੇ ਸਾਹਮਣੇ ਵਾਪਰੀ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਵਿੱਚ ਡਰ ਦਾ ਮਾਹੌਲ ਵੀ ਪੈਦਾ ਹੋ ਗਿਆ ਹੈ।