Jalandhar News: ਹੋਲੀ ਟ੍ਰਿਨਿਟੀ ਚਰਚ ਵਿਖੇ ਹੋਏ ਧਾਰਮਿਕ ਸਮਾਗਮ ’ਚ ਕੀਤੀ ਸ਼ਿਰਕਤ

ਪੰਜਾਬੀ ਬਾਣੀ,19 ਜੁਲਾਈ 2025। Jalandhar News: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਅੱਜ ਕਿਹਾ ਕਿ ਦੁਨੀਆਂ ਦਾ ਹਰ ਧਰਮ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ ਅਤੇ ਮਨੁੱਖਤਾ ਦੀ ਸੇਵਾ ਤੋਂ ਵੱਡੀ ਹੋਰ ਕੋਈ ਸੇਵਾ ਨਹੀਂ ਹੈ।

ਇਥੇ ਹੋਲੀ ਟ੍ਰਿਨਿਟੀ ਚਰਚ (Holy Trinity Church) ਵਿਖੇ ਡਾਇਸਸ ਆਫ ਜਲੰਧਰ (Jalandhar) ਦੇ ਨਵੇਂ ਬਿਸ਼ਪ ਡਾ. ਜੋਸ ਸਬੈਸਟੀਅਨ ਦੇ ਸਵਾਗਤ ਵਿੱਚ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਪੈਗੰਬਰਾਂ ਅਤੇ ਸੰਤਾਂ ਦੀ ਧਰਤੀ ਹੈ ਅਤੇ ਇਹ ਧਰਤੀ ਹਰ ਢੰਗ ਨਾਲ ਈਸ਼ਵਰ ਨੂੰ ਮੰਨਣ ਵਾਲਿਆਂ ਦਾ ਦਿਲੋਂ ਸਤਿਕਾਰ ਕਰਦੀ ਹੈ।

Jalandhar News
Jalandhar News

 

ਮਨੁੱਖਤਾ ਦੀ ਸੇਵਾ

ਇਸ ਮੌਕੇ ਪੰਜਾਬ (Punjab) ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਡਾਇਰੈਕਟਰ ਪੀ.ਆਰ.ਟੀ.ਸੀ. ਰਜਿੰਦਰ ਸਿੰਘ ਰਿਹਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਇਸਾਈ ਭਾਈਚਾਰੇ ਵੱਲੋਂ ਮਨੁੱਖਤਾ ਦੀ ਸੇਵਾ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਸ.ਸੰਧਵਾਂ ਨੇ ਕਿਹਾ ਕਿ ਇਸਾਈ ਭਾਈਚਾਰੇ ਨੇ ਨਾ ਸਿਰਫ਼ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਇਆ ਹੈ, ਸਗੋਂ ਇਸ ਭਾਈਚਾਰੇ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਵੀ ਕਾਬਿਲ-ਏ-ਤਾਰੀਫ਼ ਹੈ।

kultar-singh-sandhwan
kultar-singh-sandhwan

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਸ਼ੁਰੂ ਤੋਂ ਸਿਹਤ ਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਲਗਾਤਾਰ ਸੁਧਾਰਾਂ ਰਾਹੀਂ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਬਿਸ਼ਪ ਡਾ. ਜੋਸ ਸਬੈਸਟੀਅਨ ਨੂੰ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਇਸਾਈ ਭਾਈਚਾਰਾ ਇਸੇ ਤਰ੍ਹਾਂ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਸੇਵਾ ਨਿਭਾਉਂਦਾ ਰਹੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਰੋਬਿਨ ਸਾਂਪਲਾ, ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਆਦਿ ਵੀ ਮੌਜੂਦ ਸਨ।

Leave a Comment