ਪੰਜਾਬੀ ਬਾਣੀ, 19 ਜੁਲਾਈ 2025।Punjab News: ਪੁਲਿਸ (Police) ਨੇ ਪੰਜਾਬ (Punjab)ਦੇ ਇੱਕ ਹੋਟਲ(Hotel) ਵਿੱਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੱਸ ਦੇਈਏ ਕਿ ਪੁਲਿਸ ਨੇ ਪੰਜਾਬ ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਸੁਲਤਾਨ ਵਿੰਡ ਇਲਾਕੇ ਦੇ ਇੱਕ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉੱਥੋਂ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਸਾਨੂੰ ਕਾਫ਼ੀ ਸਮੇਂ ਤੋਂ ਗੁਪਤ ਸੂਚਨਾ ਮਿਲ ਰਹੀ ਸੀ ਕਿ ਹੋਟਲ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ। ਜਿਸ ਕਾਰਨ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰਿਆ ਅਤੇ ਪੰਜ ਔਰਤਾਂ ਅਤੇ ਹੋਟਲ ਦੇ ਮਾਲਕ ਨੂੰ ਗ੍ਰਿਫ਼ਤਾਰ ਕੀਤਾ।