ਪੰਜਾਬੀ ਬਾਣੀ, 20 ਜੁਲਾਈ 2025। Weather News: ਪੰਜਾਬ (Punjab) ਤੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਅੱਜ ਮੀਹ ਪੈਣ ਦੀ ਸੰਭਾਵਨਾ ਹੈ। ਨਾਲ ਹੀ ਦੱਸ ਦੇਈਏ ਕਿ 21,22 ਜੁਲਾਈ ਨੂੰ ਜ਼ਿਆਦਾਤਰ ਥਾਵਾਂ ‘ਤੇ ਅਤੇ 23 ਜੁਲਾਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੀਂਹ ਨੂੰ ਲੈ ਕੇ ਅਲਰਟ ਜਾਰੀ
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਸਬੰਧੀ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੁਲਾਈ ਦੀ ਸ਼ੁਰੂਆਤ ਤੋਂ ਹੀ ਸੂਬੇ ਵਿੱਚ ਮਾਨਸੂਨ ਘੱਟਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਿਕ 21 ਜੁਲਾਈ ਦੌਰਾਨ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਅਤੇ ਰੂਪਨਗਰ ਜ਼ਿਲ੍ਹਿਆਂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਪੰਜਾਬ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ
ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ 1.1 ਮਿਲੀਮੀਟਰ, ਅੰਮ੍ਰਿਤਸਰ ਵਿੱਚ 13.2 ਮਿਲੀਮੀਟਰ, ਲੁਧਿਆਣਾ ਵਿੱਚ 0.6 ਮਿਲੀਮੀਟਰ, ਪਟਿਆਲਾ ਵਿੱਚ 0.2 ਮਿਲੀਮੀਟਰ, ਐਸ.ਬੀ.ਐਸ. ਨਗਰ ਵਿੱਚ 1.2 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਮਿਲੀਮੀਟਰ, ਮੋਗਾ ਅਤੇ ਰੋਪੜ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਸਮੇਂ ਦੌਰਾਨ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।