Punjab News: ਅਕਾਲੀ ਦਲ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨਿਆਂ ਉਮੀਦਵਾਰ

ਪੰਜਾਬੀ ਬਾਣੀ, 20 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਜ਼ਿਮਨੀ ਚੋਣਾਂ ਆਉਣ ਵਾਲੀਆਂ ਹਨ। ਜਿਸ ਨੂੰ ਲੈ ਕੇ ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਦਿੱਤਾ ਜਾਂਦਾ ਹੈ।

ਨਵੇਂ ਚਿਹਰੇ ’ਤੇ ਦਾਅ ਖੇਡਿਆ

ਬਾਦਲ ਨੇ ਕਿਹਾ ਕਿ ਬੀਬੀ ਰੰਧਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹੋਣਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸੀਟ ਨੂੰ ਆਪਣੀ ਮਜ਼ਬੂਤ ਸੀਟਾਂ ਵਿੱਚੋਂ ਇਕ ਗਿਣਿਆਂ ਜਾਂਦਾ ਹੈ ਪਰ ਇਸ ਵਾਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਲਈ ਰਾਹ ਸੌਖਾ ਨਹੀਂ ਹੈ।

Sukhbir Singh Badal Update
Sukhbir Singh Badal Update

 

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਤੋਂ ਚੋਣ ਲੜਨ ਵਾਲੇ ਅਤੇ ਕਈ ਵਾਰ ਵਿਧਾਇਕ ਚੁਣੇ ਗਏ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਅਜਿਹੇ ਹਾਲਾਤ ਵਿੱਚ ਅਕਾਲੀ ਦਲ ਨੇ ਇੱਥੋਂ ਨਵੇਂ ਚਿਹਰੇ ’ਤੇ ਦਾਅ ਖੇਡਿਆ ਹੈ।

Leave a Comment