ਪੰਜਾਬੀ ਬਾਣੀ, 20 ਜੁਲਾਈ 2025। Punjab News: ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ (Anmol Gagan Maan) ਦੇ ਰਾਜਨੀਤੀ ਨੂੰ ਅਲਵਿਦਾ ਕਹਿਣ ਦੇ ਫੈਸਲੇ ਤੋਂ ਬਾਅਦ ਸਿਆਸਤ ਭਖੀ ਹੋਈ ਸੀ। ਪਰ ਹੁਣ ਇਸ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਹੋਇਆ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਹੈ।

ਅਸਤੀਫ਼ੇ ਨੂੰ ਨਾਮਨਜ਼ੂਰ ਕਰਨ ਦਾ ਫੈਸਲਾ
ਇਸ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਾ ਕਿਹਾ ਹੈ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ ।
ਅਸਤੀਫ਼ੇ ਦਾ ਕਾਰਨ
ਦੱਸ ਦਈਏ ਕਿ ਲੰਘੇ ਦਿਨ ਅਮਨ ਅਰੋੜਾ ਨੇ ਕਿਹਾ ਸੀ ਕਿ ਅਨਮੋਲ ਗਗਨ ਮਾਨ ਮੇਰੇ ਲਈ ਛੋਟੀ ਭੈਣ ਵਾਂਗ ਹੈ ਅਤੇ ਅਸੀਂ ਇਕੱਠੇ ਕੰਮ ਕਰਦੇ ਹਾਂ। ਜੇਕਰ ਕੋਈ ਸਮੱਸਿਆ ਹੈ ਤਾਂ ਅਸੀਂ ਇਕੱਠੇ ਬੈਠ ਕੇ ਗੱਲ ਕਰਾਂਗੇ।” ਉਨ੍ਹਾਂ ਇਹ ਵੀ ਕਿਹਾ ਕਿ ਅਨਮੋਲ ਗਗਨ ਨੂੰ ਮਿਲਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਕਾਰਨ ਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਅਨਮੋਲ ਗਗਨ ਮਾਨ ਦੇ ਵਿਚਾਰ ਪੜ੍ਹੇ ਹਨ ਕਿਉਂਕਿ ਵਿਧਾਨ ਸਭਾ ਸਪੀਕਰ ਵੀ ਦੌਰੇ ‘ਤੇ ਸਨ, ਇਸ ਲਈ ਉਹ ਉਨ੍ਹਾਂ ਨਾਲ ਵੀ ਗੱਲ ਨਹੀਂ ਕਰ ਸਕੇ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਅਨਮੋਲ ਗਗਨ ਮਾਨ ਨੂੰ ਕੋਈ ਸਮੱਸਿਆ ਸੀ ਜਾਂ ਉਹ ਪਾਰਟੀ ਤੋਂ ਨਾਰਾਜ਼ ਸਨ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਅਨਮੋਲ ਗਗਨ ਮਾਨ ਨੇ ਤਿੰਨ ਦਿਨ ਪਹਿਲਾਂ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ ਸੀ, ਤਾਂ ਅਮਨ ਅਰੋੜਾ ਨੇ ਕਿਹਾ ਕਿ ਉਹ ਇਸ ਬਾਰੇ ਹੁਣੇ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਕਿਹਾ, “ਅਸੀਂ ਸਾਰੇ ਪਾਰਟੀ ਵਿੱਚ ਭਰਾਵਾਂ ਅਤੇ ਭੈਣਾਂ ਵਾਂਗ ਕੰਮ ਕਰਦੇ ਹਾਂ ਅਤੇ ਇੱਕ ਦੂਜੇ ਦਾ ਸਤਿਕਾਰ ਕਰਦੇ ਹਾਂ। ਮੈਨੂੰ ਨਹੀਂ ਲੱਗਦਾ ਕਿ ਅਨਮੋਲ ਨੂੰ ਕੋਈ ਨਾਰਾਜ਼ਗੀ ਸੀ। ਮੈਂ ਇਸ ਮੁੱਦੇ ‘ਤੇ ਉਨ੍ਹਾਂ ਅਤੇ ਵਿਧਾਨ ਸਭਾ ਸਪੀਕਰ ਨਾਲ ਗੱਲ ਕਰਾਂਗਾ।”