ਪੰਜਾਬੀ ਬਾਣੀ, ਪਟਨਾ ਸਾਹਿਬ, 5 ਜੁਲਾਈ 2025। Sukhbir Badal: ਅੱਜ ਦੀ ਸਭ ਤੋਂ ਵੱਡੀ ਖ਼ਬਰ ਪਟਨਾ ਸਾਹਿਬ (Patna Sahib) ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕਿ ਸੁਖਬੀਰ ਬਾਦਲ (Sukhbir Badal) ਨੂੰ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਜਿਸ ਤੋਂ ਬਾਅਦ ਪੰਜ ਪਿਆਰਿਆਂ ਨੇ ਸੁਖਬੀਰ ਸਿੰਘ ਬਾਦਲ (Sukhbir Badal) ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ। ਉਨ੍ਹਾਂ ਦੇ ਖਿਲਾਫ਼ ਆਰੋਪ ਲਗਾਇਆ ਗਿਆ ਹੈ ਕਿ ਉਨ੍ਹਾਂ ਨੂੰ ਸਪਸ਼ਟੀਕਰਨ ਦੇਣ ਲਈ ਤਿੰਨ ਵਾਰ ਪੇਸ਼ ਹੋਣ ਦਾ ਮੌਕਾ ਦਿੱਤਾ ਗਿਆ ਸੀ, ਪਰ ਉਹ ਤਖ਼ਤ ਸਾਹਮਣੇ ਪੇਸ਼ ਨਹੀਂ ਹੋਏ।

ਪੰਜ ਪਿਆਰਿਆਂ ਦੀ ਹੋਈ ਮੀਟਿੰਗ
ਅੱਜ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਦੀ ਹੋਈ ਮੀਟਿੰਗ ਵਿੱਚ ਤਖਤ ਦੇ ਜਥੇਦਾਰ ਅਤੇ ਹੈਡ ਗ੍ਰੰਥੀ ਭਾਈ ਬਲਦੇਵ ਸਿੰਘ, ਵਧੀਕ ਹੈਡ ਗ੍ਰੰਥੀ ਭਾਈ ਗਿਆਨੀ ਦਲੀਪ ਸਿੰਘ ਤੇ ਭਾਈ ਗੁਰਦਿਆਲ ਸਿੰਘ, ਸੀਨੀਅਰ ਮੀਤ ਗ੍ਰੰਥੀ ਭਾਈ ਪਰਸ਼ੂਰਾਮ ਸਿੰਘ ਅਤੇ ਮੀਤ ਗ੍ਰੰਥੀ ਭਾਈ ਅਮਰਜੀਤ ਸਿੰਘ ਸ਼ਾਮਲ ਸਨ।
ਮੀਟਿੰਗ ਵਿੱਚ ਫੈਸਲੇ ਬਾਰੇ ਜਾਣਕਾਰੀ
ਸੁਖਬੀਰ ਬਾਦਲ ਦੇ ਪੇਸ਼ ਨਾ ਹੋਣ ਤੇ ਮੀਟਿੰਗ ਵਿੱਚ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਪੰਜ ਪਿਆਰਿਆਂ ਨੇ ਦੱਸਿਆ ਕਿ 21 ਮਈ ਨੂੰ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਕੀਤੇ ਗਏ ਇੱਕ ਫੈਸਲੇ ਤਹਿਤ ਤਖਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ।