ਪੰਜਾਬੀ ਬਾਣੀ, 9ਜੁਲਾਈ 2025।Punjab News: ਪੰਜਾਬ(Punjab): ਵਿੱਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ, ਅਤੇ ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੀ ਮਾਨ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪਟਵਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
42 ਪਟਵਾਰੀਆਂ ਨੂੰ ਤਬਦੀਲ
ਮਿਲੀ ਜਾਣਕਾਰੀ ਅਨੁਸਾਰ, ਸੂਬੇ ਭਰ ਵਿੱਚ ਕੁੱਲ 42 ਪਟਵਾਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਬਦੀਲ ਕੀਤਾ ਗਿਆ ਹੈ।ਇਹ ਤਬਾਦਲੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਕੀਤੇ ਗਏ ਦੱਸੇ ਜਾ ਰਹੇ ਹਨ ਤਾਂ ਜੋ ਕੰਮਕਾਜ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ। ਤਬਾਦਲਾ ਸੂਚੀ ਵਿੱਚ ਸ਼ਾਮਲ ਪਟਵਾਰੀਆਂ ਨੂੰ ਤੁਰੰਤ ਆਪਣੇ ਨਵੇਂ ਤੈਨਾਤੀ ਸਥਾਨਾਂ ‘ਤੇ ਰਿਪੋਰਟ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਇਹ ਕਦਮ ਸਰਕਾਰੀ ਕੰਮਾਂ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੀ ਸਰਕਾਰ ਦੀ ਕੋਸ਼ਿਸ਼ ਦਾ ਹਿੱਸਾ ਹੈ। ਇਨ੍ਹਾਂ ਤਬਾਦਲਿਆਂ ਨਾਲ ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਹੋਰ ਕੁਸ਼ਲਤਾ ਆਉਣ ਦੀ ਉਮੀਦ ਹੈ।ਤਬਾਦਲਿਆਂ ਦੀ ਪੂਰੀ ਸੂਚੀ ਜਲਦ ਹੀ ਸਰਕਾਰੀ ਵੈੱਬਸਾਈਟ ‘ਤੇ ਜਾਰੀ ਕਰ ਦਿੱਤੀ ਜਾਵੇਗੀ। ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲਈ ਬਣੇ ਰਹੋ।