ਪੰਜਾਬੀ ਬਾਣੀ, 17 ਜੁਲਾਈ 2025। Accident News: ਸਾਡੇ ਦੇਸ਼ ਵਿੱਚ ਦਿਨ ਪ੍ਰਤੀਦਿਨ ਕੋਈ ਨਾ ਕੋਈ ਹਾਦਸਾ ਵਾਪਰਨ ਦੀਆਂ ਖਬਰਾਂ ਦੇਖਣ ਨੂੰ ਮਿਲ ਰਹੀਆਂ ਹਨ। ਉੱਥੇ ਹੀ ਮਹਾਰਾਸ਼ਟਰ (Maharashtra) ਦੇ ਨਾਸਿਕ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦੋ ਹੋਰ ਲੋਕ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਬੁੱਧਵਾਰ ਦੇਰ ਰਾਤ ਡਿੰਡੋਰੀ ਕਸਬੇ ਦੇ ਨੇੜੇ ਵਾਪਰਿਆ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਰਾਤ 11.57 ਵਜੇ ਵਾਣੀ-ਡਿੰਡੋਰੀ ਸੜਕ ‘ਤੇ ਇੱਕ ਨਰਸਰੀ ਦੇ ਨੇੜੇ ਸੜਕ ਹਾਦਸੇ ਦੀ ਸੂਚਨਾ ਮਿਲੀ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਦੋਵੇਂ ਵਾਹਨ ਸੜਕ ਕਿਨਾਰੇ ਇੱਕ ਛੋਟੀ ਨਹਿਰ ਵਿੱਚ ਡਿੱਗੇ ਹੋਏ ਮਿਲੇ।
ਸੱਤ ਦੀ ਮੌਤ
ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।