ਪੰਜਾਬੀ ਬਾਣੀ, 28 ਜੁਲਾਈ 2025। Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮਾਨ ਸਰਕਾਰ ਦੇ ਵਲੋਂ ਲੈਂਡ ਪੂਲਿੰਗ ਪਾਲਿਸੀ ਲਾਗੂ ਕੀਤੀ ਗਈ ਹੈ। ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਪੰਜਾਬ (Punjab) ਭਰ ਵਿੱਚ ਜਿੱਥੇ ਵਿਰੋਧ ਹੋ ਰਿਹਾ ਹੈ। ਉੱਥੇ ਹੀ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਆਪ ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਅਸਤੀਫ਼ਾ ਦਿੱਤਾ ਹੈ।
ਲੈਂਡ ਪੂਲਿੰਗ ਪਾਲਿਸੀ
ਦੱਸ ਦੇਈਏ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਮੈਂ ਆਪ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਾ ਹਾਂ। ਪਰ ਹੁਣ ਜੋ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਲਿਆਂਦੀ ਗਈ ਹੈ ਮੈਂ ਉਸ ਦਾ ਵਿਰੋਧ ਕਰਦਾ ਹਾਂ ਤੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਾ ਹਾਂ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਇਸ ਤੋਂ ਪਹਿਲਾਂ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਵੀ ਟਵੀਟ ਕਰਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਸਲਾਹ ਦਿੱਤੀ ਸੀ। ਪਰ ਬਾਅਦ ਵਿੱਚ ਉਹਨਾਂ ਨੇ ਆਪਣਾ ਟਵੀਟ ਹਟਾ ਦਿੱਤਾ। ਸਮਝਿਆ ਜਾਂਦਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਕੰਗ ਤੇ ਦਬਾਅ ਪਾ ਕੇ ਇਹ ਟਵੀਟ ਡਿਲੀਟ ਕਰਵਾਇਆ ਹੈ। ਪਰ ਕੁੱਲ ਮਿਲਾ ਕੇ ਪਾਰਟੀ ਦੇ ਅੰਦਰ ਪਾਲਸੀ ਨੂੰ ਲੈ ਕੇ ਵਿਰੋਧ ਸ਼ੁਰੁ ਹੋ ਗਿਆ ਹੈ।