ਪੰਜਾਬੀ ਬਾਣੀ, ਅੰਮ੍ਰਿਤਸਰ 8ਜੁਲਾਈ 2025। Firing In Punjab: ਪੰਜਾਬ (Punjab) ਦਾ ਮਾਹੌਲ ਦਿਨੋਂ ਦਿਨ ਵਿਗੜਦਾ ਨਜ਼ਰ ਆ ਰਿਹਾ ਹੈ । ਜਿਸ ਤਰ੍ਹਾਂ ਹਰ ਰੋਜ਼ ਗੋਲੀਬਾਰੀ ਦਾ ਮਾਮਲਾ ਦੇਖਣ ਨੂੰ ਮਿਲਦਾ ਹੈ। ਬੀਤੇ ਦਿਨ ਹੀ ਪੰਜਾਬ ਵਿੱਚ ਇੱਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤਰਾਂ ਦਾ ਮਾਮਲਾ ਪੰਜਾਬ ਚ ਫਿਰ ਦੇਖਣ ਨੂੰ ਮਿਲ ਰਿਹਾ ਹੈ।
ਸਾਬਕਾ ਸਰਪੰਚ ਨੂੰ ਲੱਗੀ ਗੋਲੀ
ਪੰਜਾਬ ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਪਿੰਡ ਸੈਦੂਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰੋਪੀ ਦੇ ਵਲੋਂ ਅਕਾਲੀ ਦਲ ਦੇ ਸਾਬਕਾ ਸਰਪੰਚ ਪਲਵਿੰਦਰ ਸਿੰਘ ‘ਤੇ ਤਿੰਨ ਗੋਲੀਆਂ ਚਲਾਈਆਂ, ਜਿਸਦੇ ਚਲਦੇ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਜਾਣਕਾਰੀ ਦੇ ਅਨੁਸਾਰ ਦੋਸ਼ੀ ਗੁਆਂਢ ਵਿੱਚ ਆਪਣੇ ਸਹੁਰੇ ਘਰ ਰਹਿੰਦਾ ਸੀ।ਜਿਸਨੇ ਪੁਰਾਣੀ ਦੁਸ਼ਮਣੀ ਦੇ ਚਲਦਿਆ ਇਸ ਭਿਆਨਕ ਘਟਨਾ ਨੂੰ ਅੰਜਾਮ ਦਿੱਤਾ। ਜੋ ਵੀ ਘਟਨਾ ਵਾਪਰੀ ਉਹ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਜਿਸ ਵਿੱਚ ਗੋਲੀਬਾਰੀ ਦੀ ਆਵਾਜ਼ ਸਾਫ ਸਾਫ ਸੁਣਾਈ ਦੇ ਰਹੀ ਹੈ। ਘਟਨਾ ਤੋਂ ਬਾਅਦ ਹੀ ਆਰੋਪੀ ਮੌਕੇ ਤੋਂ ਫਰਾਰ ਹੋ ਗਿਆ।
