ਪੰਜਾਬੀ ਬਾਣੀ, 22 ਜੁਲਾਈ 2025।Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੰਮ੍ਰਿਤਪਾਲ ਸਿੰਘ (Amritpal Singh) ਦੇ ਉੱਪਰ ਐੱਨਐੱਸਏ ਲੱਗਾ ਹੋਇਆ ਹੈ । ਜਿਸਦੇ ਚਲਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਉੱਪਰ ਲੱਗੇ ਐੱਨਐੱਸਏ (National Security Act) ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ (Supreme court) ਦਾ ਰੁਖ਼ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਦੱਸ ਦੇਈਏ ਕਿ ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਕ ਟੀਵੀ ਚੈਨਲ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਅਗਲੇ ਹਫ਼ਤੇ ਪਟੀਸ਼ਨ ਦਾਇਰ ਕਰ ਕੇ ਐੱਨਐੱਸਏ ਨੂੰ ਚੁਣੌਤੀ ਦੇਵੇਗਾ।