ਪੰਜਾਬੀ ਬਾਣੀ, 22 ਜੁਲਾਈ 2025।Punjab News: ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਮਦਨ ਤੋਂ ਵੱਧ ਮਾਮਲੇ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁਹਾਲੀ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ।

ਦੱਸ ਦੇਈਏ ਕਿ ਇਸ ਮੁੱਦੇ ‘ਤੇ ਦੋ ਘੰਟੇ ਤੱਕ ਬਹਿਸ ਹੋਈ। ਜੇਲ੍ਹ ਵਿੱਚ ਬੈਰਕਾਂ ਬਦਲਣ ਦੇ ਮਾਮਲੇ ਵਿੱਚ ਅਦਾਲਤ ਨੇ ਡੀਜੀਪੀ ਜੇਲ੍ਹ ਤੋਂ 2 ਦਿਨਾਂ ਵਿੱਚ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅਦਾਲਤ ਵਿੱਚ ਗ੍ਰਿਫ਼ਤਾਰੀ ਦੇ ਆਧਾਰ ਬਾਰੇ ਜਵਾਬ ਦਾਇਰ ਕੀਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਜਲਦੀ ਹੀ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਮਜੀਠੀਆ ਨੂੰ ਕਾਬੂ ਕੀਤਾ ਜਾ ਸਕੇ। ਹਾਲਾਂਕਿ, ਸੀਐਮ ਭਗਵੰਤ ਮਾਨ ਇਸਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਵੱਡੀ ਸਫਲਤਾ ਦੱਸ ਰਹੇ ਹਨ।