ਪੰਜਾਬੀ ਬਾਣੀ, ਜਲੰਧਰ 7 ਜੁਲਾਈ 2025। Punjab News: Bus Accident in Punjab: ਪੰਜਾਬ ਤੋਂ ਇਸ ਸਮੇ ਦੀ ਵੱਡੀ ਖ਼ਬਰ ਸਾਮ੍ਹਣੇ ਆ ਰਹੀ ਹੈ ਕਿ ਹੁਸ਼ਿਆਰਪੁਰ (Hoshiarpur) ਜ਼ਿਲ੍ਹੇ ਦੇ ਦਸੂਹਾ ਪਿੰਡ ਸਗਰਾ ਨੇੜੇ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਇੱਕ ਮਿੰਨੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਭਿਆਨਕ ਹਾਦਸਾ ਵਾਪਰਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 8 ਲੋਕਾਂ ਦੀ ਮੌਤ ਹੋ ਗਈ ਕਈ ਲੋਕ ਗੰਭੀਰ ਹਾਲਤ ਵਿੱਚ ਹਨ ,ਜੋ ਇਸ ਹਾਦਸੇ ਵਿੱਚ ਜ਼ਖਮੀ ਹਾਲਤ ਵਿੱਚ ਸੀ।ਉਨ੍ਹਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਜਾਣਕਾਰੀ ਅਨੁਸਾਰ ਅੱਜ ਸਵੇਰੇ 10 ਵਜੇ ਦੇ ਕਰੀਬ ਹਾਜੀਪੁਰ ਤੋਂ ਦਸੂਹਾ ਵੱਲ ਨੂੰ ਜਾ ਰਹੀ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਮਿੰਨੀ ਬੱਸ ਦੀ ਸਾਹਮਣੇ ਤੋਂ ਆ ਰਹੇ ਕਾਰ ਨਾਲ ਸਿੱਧੀ ਟੱਕਰ ਹੋ ਗਈ। ਜਿੱਥੇ ਕਿ ਬੱਸ ਦਾ ਸੰਤੁਲਨ ਵਿਗੜ ਗਿਆ ਤੇ ਬੱਸ ਪਲਟ ਗਈ । ਇਸ ਹਾਦਸੇ ਵਿੱਚ ਹੁਣ ਤੱਕ ਇੱਕ ਬੱਚੇ ਸਮੇਤ 7 ਯਾਤਰੀਆਂ ਦੀ ਮੌਤ ਹੋ ਗਈ ਹੈ। ਜਦੋਂ ਕਿ ਲਗਭਗ 24 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਵਿੱਚ 8 ਯਾਤਰੀਆਂ ਦੀ ਮੌਤ
ਇਸ ਕਾਰਨ ਯਾਤਰੀਆਂ ਵਿੱਚ ਹਫੜਾ -ਦਫੜੀ ਮਚ ਗਈ ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਿੱਥੇ ਕਿ ਹਾਦਸੇ ਵਿੱਚ 8 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਕਰਤਾਰ ਕੰਪਨੀ ਦੀ ਇਹ ਮਿੰਨੀ ਬੱਸ ਤਲਵਾੜਾ ਦਸੂਹਾ ਰੋਡ ‘ਤੇ ਜਾ ਰਹੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।