Punjab News: ਚੰਡੀਗੜ੍ਹ ਦੀ ਇਸ ਮਾਰਕੀਟ ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ, ਪ੍ਰਸ਼ਾਸਨ ਨੇ ਦਿੱਤੀ ਆਖਰੀ ਚੇਤਾਵਨੀ

ਪੰਜਾਬੀ ਬਾਣੀ, 20 ਜੁਲਾਈ 2025। Punjab News: ਪੰਜਾਬ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਚੰਡੀਗੜ੍ਹ (Chandigarh) ਦੇ ਸੈਕਟਰ-53/54 ਦੀ ਸੜਕ ਦੇ ਨਾਲ ਸਰਕਾਰੀ ਜ਼ਮੀਨ ‘ਤੇ ਬਣੀ ਕਈ ਸਾਲ ਪੁਰਾਣੀ ਫਰਨੀਚਰ ਮਾਰਕੀਟ ‘ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪ੍ਰਸ਼ਾਸਨ ਵੱਲੋ ਸਵੇਰ ਤੋਂ ਹੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ

ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ। ਫਿਲਹਾਲ ਜ਼ਿਆਦਾਤਰ ਦੁਕਾਨਦਾਰਾਂ ਨੇ ਆਪਣਾ ਸਾਮਾਨ ਅੰਦਰੋਂ ਨਹੀਂ ਕੱਢਿਆ ਹੈ। ਪੁਲਿਸ ਦੇ ਵਲੋਂ ਉਹਨਾਂ ਨੂੰ ਆਖਰੀ ਚਿਤਾਵਨੀ ਦਿੱਤੀ ਜਾ ਰਹੀ ਹੈ। ਜਦ ਕਿ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।

Chandigarh-police
Chandigarh-police

 

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਇਸ ਸੰਬੰਧਿਤ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ ਐਸਡੀਐਮਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦਾ ਮੌਕਾ ਨਾ ਦੇਣ ਦੇ ਨਿਰਦੇਸ਼ ਦਿੱਤੇ ਹਨ।

ਸੜਕ ਨੂੰ ਅਸਥਾਈ ਤੌਰ ‘ਤੇ ਬੰਦ

ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ। ਡੀਸੀ ਨੇ ਸਾਰੇ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਨਾਲ ਕਰਨ ਲਈ ਕਿਹਾ ਹੈ ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ। ਨਾਲ ਹੀ, ਸਾਰੇ ਜ਼ਰੂਰੀ ਪ੍ਰਬੰਧ ਪਹਿਲਾਂ ਤੋਂ ਹੀ ਪੂਰੇ ਕਰਨ ਅਤੇ ਮੌਕੇ ‘ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Comment