Punjab News: CM ਮਾਨ ਨੇ ਕਾਰਗਿਲ ਵਿਜੇ ਦਿਵਸ ‘ਤੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਪੰਜਾਬੀ ਬਾਣੀ, 26 ਜੁਲਾਈ 2025। Punjab News:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋ ਅੱਜ ਚੰਡੀਗੜ੍ਹ ਦੇ ਬੋਗਨਵਿਲੀਆ ਗਾਰਡਨ ਵਿਖੇ ਜੰਗੀ ਯਾਦਗਾਰ ‘ਤੇ ਫੁੱਲ ਚੜ੍ਹਾ ਕੇ 1999 ਦੇ ਕਾਰਗਿਲ ਯੁੱਧ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦੇਈਏ ਕਿ ਇਹ ਕਾਰਗਿਲ ਵਿਜੇ ਦਿਵਸ (Kargil Victory Day) ਦੀ 26ਵੀਂ ਵਰ੍ਹੇਗੰਢ ਹੈ।

ਦੇਸ਼ ਦੀ ਰੱਖਿਆ ਵਿੱਚ ਸਰਵਉੱਚ ਕੁਰਬਾਨੀ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਹੌਂਸਲੇ ਅਤੇ ਬਹਾਦਰੀ ਨੂੰ ਸਲਾਮ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹੈ। ਇਸ ਮੌਕੇ ਰੱਖਿਆ ਸੇਵਾਵਾਂ ਅਤੇ ਆਜ਼ਾਦੀ ਘੁਲਾਟੀਆਂ ਭਲਾਈ ਮੰਤਰੀ ਮਹਿੰਦਰ ਭਗਤ ਵੀ ਉਨ੍ਹਾਂ ਨਾਲ ਮੌਜੂਦ ਸਨ।

Kargil Vijay Diwas
Kargil Vijay Diwas

 

ਆਪਰੇਸ਼ਨ ਵਿਜੇ ਦੀ ਸਫਲਤਾ ਦਾ ਐਲਾਨ

ਜ਼ਿਕਰਯੋਗ ਹੈ ਕਿ 26 ਜੁਲਾਈ 1999 ਨੂੰ ਭਾਰਤੀ ਫੌਜ ਨੇ ਆਪਰੇਸ਼ਨ ਵਿਜੇ ਦੀ ਸਫਲਤਾ ਦਾ ਐਲਾਨ ਕੀਤਾ ਸੀ, ਜਿਸ ਦੇ ਤਹਿਤ ਭਾਰਤ ਨੇ ਲੱਦਾਖ ਦੇ ਕਾਰਗਿਲ ਖੇਤਰ ਵਿੱਚ ਲਗਭਗ ਤਿੰਨ ਮਹੀਨਿਆਂ ਦੇ ਭਿਆਨਕ ਸੰਘਰਸ਼ ਤੋਂ ਬਾਅਦ ਪਾਕਿਸਤਾਨ ‘ਤੇ ਜਿੱਤ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
Kargil Vijay Diwas

 

ਇਸ ਦਿਨ ਨੂੰ ਹਰ ਸਾਲ ਕਾਰਗਿਲ ਵਿਜੇ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਦੇਸ਼ ਦੀ ਪ੍ਰਭੂਸੱਤਾ ਦੀ ਰੱਖਿਆ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਯਾਦ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਿਨ ਨੂੰ ਦੇਸ਼ ਭਗਤੀ ਅਤੇ ਬਹਾਦਰੀ ਦੀ ਉਦਾਹਰਣ ਦੱਸਿਆ ਅਤੇ ਨੌਜਵਾਨਾਂ ਨੂੰ ਸੈਨਿਕਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

Leave a Comment