Punjab News: CM ਮਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ

ਪੰਜਾਬੀ ਬਾਣੀ, 22 ਜੁਲਾਈ 2025। Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਅੱਜ ਦੁਪਹਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇੱਕ ਪਾਸੇ ਜਿੱਥੇ ਦਰਬਾਰ ਸਾਹਿਬ ਨੂੰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਉਥੇ ਮੁੱਖ ਮੰਤਰੀ ਜੋ ਗ੍ਰਹਿ ਵਿਭਾਗ ਵੀ ਸੰਭਾਲ ਰਹੇ ਹਨ, ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ਾ ਲੈਣ ਆਏ ਹਨ।ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ।

ਵੱਡੇ ਪੱਧਰ ਉੱਤੇ ਜਾਂਚ

ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਸ਼੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੀ ਜਾਂਚ ਜਾਰੀ ਹੈ, ਹਾਲਾਂਕਿ ਮੁੱਖ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਦੇ ਮੁਖਾਬਤ ਹੁੰਦਿਆਂ ਕਿਹਾ ਕਿ ਮਿਲ ਰਹੀਆਂ ਧਮਕੀਆਂ ਦੀ ਅਸੀਂ ਵੱਡੇ ਪੱਧਰ ਉੱਤੇ ਜਾਂਚ ਕਰ ਰਹੇ ਹਾਂ, ਅਸੀਂ ਸੁਰੱਖਿਆ ਸੰਬੰਧਿਤ ਕੋਈ ਅਣਗਹਿਲੀ ਨਹੀਂ ਕਰ ਸਕਦੇ। ਅਸੀਂ ਕਾਫੀ ਹੱਦ ਤੱਕ ਨੇੜੇ ਪਹੁੰਚ ਚੁੱਕੇ ਹਾਂ, ਇਸ ਤੋਂ ਵੱਧ ਇਸ ਹੋਰ ਮਾਮਲੇ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

Cm Bhagwant Maan
Cm Bhagwant Maan

 

ਸਖ਼ਤ ਹਿਦਾਇਤਾਂ ਜਾਰੀ ਕੀਤੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਪਹਿਲਾਂ ਵੀ ਅੰਦਰ ਤੇ ਬਾਹਰ ਸਿਵਲ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਤੈਨਾਤ ਹਨ, ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਵੀ ਵਧਾਈ ਜਾਵੇਗੀ ਪਰ ਕਿਸੇ ਵੀ ਸ਼ਰਧਾਲੂ ਨੂੰ ਤੰਗ ਨਹੀਂ ਹੋਣ ਦਿੱਤਾ ਜਾਵੇਗਾ, ਇਸ ਨੂੰ ਲੈ ਕੇ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਾਨ ਨੇ ਕਿਹਾ ਕਿ ਅਸੀਂ ਛੇਤੀ ਹੀ ਮੁੱਖ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।

ਜ਼ਿਕਰ ਕਰ ਦਈਏ ਕਿ 14 ਜੁਲਾਈ ਨੂੰ ਧਮਕੀਆਂ ਮਿਲਣ ਤੋਂ ਬਾਅਦ, ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਦੌਰਾਨ, ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ‘ਤੇ ਸਵਾਲ ਉਠਾਏ ਸਨ। ਭਾਜਪਾ ਦੇ ਸਹਿ-ਇੰਚਾਰਜ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰ ਵਿਖੇ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਉਨ੍ਹਾਂ ਕਿਹਾ ਕਿ ਸਰਕਾਰ 3 ਦਿਨਾਂ ਬਾਅਦ ਜਾਗੀ ਅਤੇ ਫਿਰ ਕਾਰਵਾਈ ਦੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਡੂੰਘੀ ਲਾਪਰਵਾਹੀ ਅਤੇ ਬੇਹੋਸ਼ੀ ਦੀ ਹਾਲਤ ਵਿੱਚ ਹੈ। ਇੰਨਾ ਹੀ ਨਹੀਂ, ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਅੰਮ੍ਰਿਤਸਰ ਨਾ ਆਉਣ ‘ਤੇ ਸਰਕਾਰ ਨੂੰ ਘੇਰਿਆ।

Leave a Comment