ਪੰਜਾਬੀ ਬਾਣੀ, 11 ਜੁਲਾਈ 2025। Punjab News: ਆਏ ਦਿਨ ਪੰਜਾਬ (Punjab) ਵਿੱਚ ਐਨਕਾਊਂਟਰ ਹੋ ਰਹੇ ਹਨ। ਜਿਸਦੇ ਚਲਦਿਆਂ ਇੱਕ ਹੋਰ ਖ਼ਬਰ ਸਾਮ੍ਹਣੇ ਆਈ ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਵਲੋਂ ਇੱਕ ਹੋਰ ਨਸ਼ਾ ਤਸਕਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ।
ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ
ਜਾਣਕਾਰੀ ਦੇ ਅਨੁਸਾਰ ਪੰਜਾਬ (Punjab) ਦੇ ਜ਼ਿਲ੍ਹਾ ਅੰਮ੍ਰਿਤਸਰ (Amritsar) ਦੇ ਗੇਟ ਹਕੀਮਾਂ ਇਲਾਕੇ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਦੇ ਵਿਚਕਾਰ ਐਨਕਾਊਂਟਰ ਹੋਇਆ ਹੈ। ਪੁਲਿਸ ਦੁਆਰਾ ਇੱਕ ਤਸਕਰ ਜ਼ਖਮੀ ਹੋ ਗਿਆ ਹੈ ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਦੇ ਗੇਟ ਹਕੀਮਾਂ ਥਾਣੇ ਅਧੀਨ ਆਉਂਦੇ ਦਾਣਾ ਮੰਡੀ ਵਿੱਚ ਪੁਲਿਸ ਨੇ ਇੱਕ ਨਾਕਾ ਲਗਾਇਆ ਹੋਇਆ ਸੀ। ਜਿਸ ਦੌਰਾਨ ਇੱਕ ਨਸ਼ਾ ਤਸਕਰ ਬਾਈਕ ‘ਤੇ ਮੌਕੇ ‘ਤੇ ਪਹੁੰਚਿਆ। ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਦੀ ਇੰਸਟਾਗ੍ਰਾਮ ਪ੍ਰਭਾਵਕ ਪ੍ਰੀਤ ਜੱਟੀ ਦਾ ਰੋ-ਰੋ ਕੇ ਬੁਰਾ ਹਾਲ, ਦੇਖੋ VIDEO
ਪੁਲਿਸ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿੱਚ ਆਰੋਪੀ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ ਅਤੇ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਜ਼ਖਮੀ ਤਸਕਰ ਦੀ ਪਹਿਚਾਣ ਭਕਨਾ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਅਗਲੇਰੀ ਜਾਂਚ ਵਿੱਚ ਲੱਗੀ ਹੋਈ ਹੈ।