Punjab News: ਪੁਲਿਸ ਅਤੇ ਸੁਪਾਰੀ ਸ਼ੂਟਰ ਵਿਚਕਾਰ ਮੁੱਠਭੇੜ, 32 ਬੋਰ ਦਾ ਪਿਸਤੌਲ ਬਰਾਮਦ

ਪੰਜਾਬੀ ਬਾਣੀ, 21 ਜੁਲਾਈ 2025। Punjab News: ਪੰਜਾਬ (Punjab)ਦਾ ਦਿਨੋ ਦਿਨ ਮਾਹੌਲ ਵਿਗੜਦਾ ਦਾ ਨਜ਼ਰ ਆ ਰਿਹਾ ਹੈ। ਆਏ ਦਿਨ ਗੋਲੀਮਾਰੀ, ਚੋਰੀ, ਕਤਲ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਤਰਨਤਾਰਨ (Tarn Taran) ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ ਲੱਗਣ ਨਾਲ ਸ਼ੂਟਰ ਜ਼ਖ਼ਮੀ ਹੋ ਗਿਆ ਹੈ।

32 ਬੋਰ ਦਾ ਪਿਸਤੌਲ

ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਸੁਪਾਰੀ ਸ਼ੂਟਰ ,ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦਾ ਗੁਰਗਾ ਦੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਫੜੇ ਗਏ ਗੈਂਗਸਟਰ ਦੇ ਲਈ ਕੰਮ ਕਰਨ ਵਾਲੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਆਰੋਪੀ ਦੀ ਪਹਿਚਾਣ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਪਿੰਡ ਰਾਜੋਕੇ ਤਰਨਤਾਰਨ ਵਜੋਂ ਹੋਈ ਹੈ।

POLICE ENCOUNTER
POLICE ENCOUNTER

 

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਦੱਸ ਦੇਈਏ ਕਿ ਫੜਿਆ ਗਿਆ ਬਦਮਾਸ਼ ਫਿਰੋਤੀ ਨਾ ਦੇਣ ‘ਤੇ ਲੋਕਾਂ ਨੂੰ ਡਰਾਉਣ ਧਮਕਾਉਣ ਲਈ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਾ ਸੀ। ਐੱਸਐੱਸਪੀ ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਆਰੋਪੀ ਜੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦੇ ਕਹਿਣ ਉਤੇ ਫਿਰੌਤੀਆਂ ਮੰਗਣ ਦਾ ਕੰਮ ਕਰਦਾ ਹੈ ਅਤੇ ਇਲਾਕੇ ਵਿੱਚ ਘੁੰਮ ਰਿਹਾ ਹੈ।

ਬਿਨਾਂ ਨੰਬਰੀ ਮੋਟਰਸਾਈਕਲ

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੂਚਨਾ ਦੇ ਆਧਾਰ ਉੱਪਰ ਪਿੰਡ ਭੁੱਲਰ ਨਹਿਰ ਨਜ਼ਦੀਕ ਨਾਕਾ ਲਗਾਇਆ ਤਾਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਨੇ ਪੁਲਿਸ ਪਾਰਟੀ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।ਇਸ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਸੁਪਾਰੀ ਸ਼ੂਟਰ ਲੱਤ ‘ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ।

Firing
Firing

 

ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਹ ਦੋਸ਼ੀ ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਗੁਰਬੀਰ ਸਿੰਘ ਦਾ ਸਾਥੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਵੱਲੋਂ ਫਿਰੌਤੀ ਲਈ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਦੀ ਅਗਲੀ ਪੁੱਛਗਿੱਛ ਵਿੱਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Comment