ਪੰਜਾਬੀ ਬਾਣੀ, 28 ਜੁਲਾਈ 2025। Thailand News: ਥਾਈਲੈਂਡ (Thailand) ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖ਼ਬਰ ਹੈ ਕਿ ਬੈਂਕਾਕ (Bangkok) ਦੇ ਇੱਕ ਫੂਡ ਮਾਰਕੀਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ।ਦੱਸ ਦੇਈਏ ਕਿ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਫੂਡ ਮਾਰਕੀਟ ਵਿੱਚ 61 ਸਾਲਾ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਘੱਟੋ-ਘੱਟ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ।
ਤਿੰਨ ਲੋਕ ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀਬਾਰੀ ਵਿੱਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ। ਇਹ ਘਟਨਾ ਬੈਂਕਾਕ ਦੇ ਮਸ਼ਹੂਰ ਬਾਜ਼ਾਰ ਓਰ ਟੂ ਕੋਰ ਵਿੱਚ ਵਾਪਰੀ ਹੈ । ਪੁਲਿਸ ਅਨੁਸਾਰ ਹਮਲਾਵਰ ਦੀ ਪਛਾਣ ਮਿਸਟਰ ਨੋਈ ਵਜੋਂ ਹੋਈ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਹਾਲਾਂਕਿ ਪੁਲਿਸ ਘਟਨਾ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕਰ ਰਹੀ ਹੈ। ਹੁਣ ਤੱਕ ਇਹ ਸਮੂਹਿਕ ਗੋਲੀਬਾਰੀ ਦਾ ਮਾਮਲਾ ਜਾਪਦਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਨੇ ਵੀ ਖੁਦਕੁਸ਼ੀ ਕਰ ਲਈ ਹੈ।