Punjab Weather: ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ , ਅਲਰਟ ਜਾਰੀ

ਪੰਜਾਬੀ ਬਾਣੀ, 23 ਜੁਲਾਈ 2025। Punjab Weather: ਪੰਜਾਬ (Punjab) ਵਿੱਚ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ। ਕੁੱਝ ਥਾਵਾਂ ਤੇ ਮੀਹ ਲਈ ਯੈਲੋ ਅਲਰਟ ਜਾਰੀ ਹੈ। ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ ,ਜੋ ਹਿਮਾਚਲ ਨਾਲ ਲੱਗਦੇ ਹਨ।

ਮੌਸਮ ਵਿਭਾਗ ਨੇ ਸਵੇਰੇ 8.30 ਵਜੇ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਲਹਿਰਾ, ਸੁਨਾਮ, ਸੰਗਰੂਰ, ਬਰਨਾਲਾ, ਧੂਰੀ, ਫਿਰੋਜ਼ਪੁਰ, ਜ਼ੀਰਾ, ਪੱਟੀ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਨਾਲ ਹੀ ਬਿਜਲੀ ਲਸ਼ਕਨ ਅਤੇ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ, ਜੋ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ।

Weather News
Weather News

 

ਇਨ੍ਹਾਂ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ

ਜਦੋਂ ਕਿ ਬੁਢਲਾਡਾ, ਮਲੇਰਕੋਟਲਾ, ਮੂਨਕ, ਪਾਤਰਾ, ਮੁਕਤਸਰ ਸਾਹਿਬ, ਜਲਾਲਾਬਾਦ, ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਪੱਟੀ, ਸੁਲਤਾਨਪੁਰ ਲੋਧੀ, ਤਰਨਤਾਰਨ, ਖਡੂਰ ਸਾਹਿਬ, ਅੰਮ੍ਰਿਤਸਰ ਅਤੇ ਅਜਨਾਲਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ 75 ਤੋਂ 100% ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 7 ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ 50 ਤੋਂ 75% ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਇਨ੍ਹਾਂ ਥਾਵਾਂ ‘ਤੇ ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਥੇ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫਰੀਦਕੋਟ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇੱਥੇ 25 ਪ੍ਰਤੀਸ਼ਤ ਖੇਤਰ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Weather Update
Weather Update

 

ਤਿੰਨ ਦਿਨ ਤੱਕ ਇਸ ਤਰ੍ਹਾਂ ਦਾ ਰਹੇਗਾ ਮੌਸਮ

24 ਜੁਲਾਈ : ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜੋ ਕਿ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਹੋਵੇਗੀ।

25 ਜੁਲਾਈ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

26 ਜੁਲਾਈ: ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Leave a Comment