ਪੰਜਾਬੀ ਬਾਣੀ, 17 ਜੁਲਾਈ 2025। Punjab News: ਪੰਜਾਬ (Punjab) ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ । ਪੰਜਾਬ ਦੇ ਜਿਹੜੇ ਮਰਜ਼ੀ ਹਿੱਸੇ ਵਿੱਚ ਚੱਲ ਜਾਓ ਹਰੇਕ ਮੋੜ ਤੇ ਭੀਖ ਮੰਗਣ ਵਾਲੇ ਬੱਚੇ ਦਿਖਾਈ ਦਿੰਦੇ ਹਨ। ਬੱਚਿਆਂ ਦੀ ਗਿਣਤੀ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ ਉਸਦਾ ਕੀ ਕਾਰਨ ਹੈ ਪਤਾ ਲਗਾਉਣ ਲਈ ਪੰਜਾਬ ਸਰਕਾਰ (Punjab Govt) ਨੇ ਸੂਬੇ ਭਰ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਦੀ ਸੁਰੱਖਿਆ ਅਤੇ ਪਛਾਣ ਲਈ ਇੱਕ ਵੱਡਾ ਕਦਮ ਚੁੱਕਿਆ ਹੈ।
ਆਪ੍ਰੇਸ਼ਨ ਜੀਵਨ ਜੋਤ
ਦੱਸ ਦੇਈਏ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਆਪ੍ਰੇਸ਼ਨ ਜੀਵਨ ਜੋਤ’ ਸ਼ੁਰੂ ਕੀਤਾ ਹੈ, ਜਿਸ ਤਹਿਤ ਸ਼ੱਕੀ ਹਾਲਾਤਾਂ ਵਿੱਚ ਭੀਖ ਮੰਗਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਡੀਐਨਏ ਟੈਸਟ ਕੀਤੇ ਜਾਣਗੇ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਇਹ ਫੈਸਲਾ ਉਨ੍ਹਾਂ ਚਿੰਤਾਜਨਕ ਘਟਨਾਵਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜੋ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਇਹ ਸ਼ੱਕ ਕੀਤਾ ਗਿਆ ਹੈ ਕਿ ਭੀਖ ਮੰਗਣ ਵਾਲੇ ਬਹੁਤ ਸਾਰੇ ਬੱਚਿਆਂ ਦਾ ਉਨ੍ਹਾਂ ਦੇ ਨਾਲ ਆਉਣ ਵਾਲੇ ਮਰਦ ਜਾਂ ਔਰਤ ਨਾਲ ਕੋਈ ਜੈਵਿਕ ਸਬੰਧ ਨਹੀਂ ਹੈ। ਇਹ ਸ਼ੱਕ ਹੈ ਕਿ ਇਨ੍ਹਾਂ ਬੱਚਿਆਂ ਨੂੰ ਮਨੁੱਖੀ ਤਸਕਰੀ ਰਾਹੀਂ ਸ਼ਹਿਰਾਂ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਭੀਖ ਮੰਗਣ ਲਈ ਮਜਬੂਰ ਕੀਤਾ ਜਾ ਰਿਹਾ ਹੈ।