Punjab News: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਮਾਮਲੇ ਤੇ ਵੱਡੀ ਕਾਰਵਾਈ, ਇਸ ਤਹਿਸੀਲਦਾਰ ਨੂੰ ਕੀਤਾ ਮੁਅੱਤਲ

ਪੰਜਾਬੀ ਬਾਣੀ, 19 ਜੁਲਾਈ 2025। Punjab News: ਪੰਜਾਬ (Punjab) ਵਿੱਚ ਮਾਨ ਸਰਕਾਰ ਦੇ ਵਲੋਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤੀ ਵੱਡੀ ਕਾਰਵਾਈ ਕੀਤੀ ਗਈ ਹੈ। ਖ਼ਬਰ ਹੈ ਕਿ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab Govt)ਨੇ ਫਤਿਹਗੜ੍ਹ ਚੂੜੀਆਂ ਦੀ ਡਿਪਟੀ ਤਹਿਸੀਲਦਾਰ ਜਸਬੀਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਨ ਸਰਕਾਰ ਨੇ ਇਹ ਕਾਰਵਾਈ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਕੀਤੀ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਨਾਇਬ ਤਹਿਸੀਲਦਾਰ ਜਸਬੀਰ ਕੌਰ ਇੱਕ ਪਟਵਾਰੀ ਤੋਂ ਰਿਸ਼ਵਤ ਲੈਂਦੀ ਦਿਖਾਈ ਦੇ ਰਹੀ ਹੈ। ਜਿਸ ‘ਤੇ ਮਾਨ ਸਰਕਾਰ ਨੇ ਤੁਰੰਤ ਨੋਟਿਸ ਲਿਆ ਅਤੇ ਜਸਬੀਰ ਕੌਰ ਨੂੰ ਤੁਰੰਤ ਮੁਅੱਤਲ ਕਰ ਦਿੱਤਾ।

jasvir-kaur-suspend
jasvir-kaur-suspend

 

ਦੱਸਿਆ ਜਾ ਰਿਹਾ ਹੈ ਕਿ ਮੁਅੱਤਲੀ ਦੀ ਮਿਆਦ ਦੌਰਾਨ ਜਸਬੀਰ ਕੌਰ ਦਾ ਮੁੱਖ ਦਫਤਰ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਦਫ਼ਤਰ ਵਿੱਚ ਹੋਵੇਗਾ। ਡਿਪਟੀ ਕਮਿਸ਼ਨਰ, ਫਾਜ਼ਿਲਕਾ ਆਪਣੀ ਹਾਜ਼ਰੀ ਰਿਪੋਰਟ ਰੋਜ਼ਾਨਾ ਸੰਬੰਧਿਤ ਵਿਭਾਗ ਨੂੰ ਭੇਜਣਗੇ।

Leave a Comment