ਪੰਜਾਬੀ ਬਾਣੀ,15 ਜੁਲਾਈ 2025। Fauja Singh Death: ਚੰਡੀਗੜ੍ਹ- ਵਿਸ਼ਵ ਦੇ ਸਭ ਤੋਂ ਬਜ਼ੂਰਗ ਦੌੜਾਕ ਫੌਜਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 114 ਸਾਲ ਵਿਚ ਆਖਰੀ ਸਾਹ ਲਏ। ਉਨ੍ਹਾਂ ਦੌੜਾਕ ਵਿੱਚ ਕਈ ਰਿਕਾਰਡ ਆਪਣੇ ਨਾਂ ਕੀਤੇ ਅਤੇ ਫੌਜਾ ਸਿੰਘ ਵਿੱਚ ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ ਸਨ। ਫੌਜਾ ਸਿੰਘ ਦਾ ਜਨਮ 1 ਅਪ੍ਰੈਲ 1911 ਵਿਚ ਜਲੰਧਰ ਦੇ ਬਿਆਸ ਪਿੰਡ ਹੋਇਆ ਸੀ। ਇਹ ਇਲਾਕਾ ਉਸ ਵੇਲੇ ਦੇ ਬ੍ਰਿਟਿਸ਼ ਪੰਜਾਬ ਵਿੱਚ ਪੈਂਦਾ ਸੀ।
ਪਰਿਵਾਰ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸ਼ਾਮ ਵੇਲੇ ਉਨ੍ਹਾਂ ਦਾ ਦਿਹਾਂਤ ਹੋਇਆ ਹੈ। ਪਰਿਵਾਰਕ ਜਾਣਕਾਰੀ ਅਨੁਸਾਰ, ਫੌਜਾ ਸਿੰਘ ਸ਼ਾਮ ਨੂੰ ਘਰ ਦੇ ਬਾਹਰ ਸੈਰ ਕਰ ਰਹੇ ਸੀ, ਇੱਕ ਕਾਰ ਦੀ ਟੱਕਰ ਨਾਲ ਉਹ ਜ਼ਖਮੀ ਹੋ ਗਏ। ਪਰਿਵਾਰਕ ਮੈਂਬਰਾਂ ਵਲੋਂ ਫੌਜਾ ਸਿੰਘ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਬ੍ਰਿਟਿਸ਼ ਨਾਗਰਿਕਤਾ ਮਿਲੀ ਹੋਈ ਸੀ। ਉਹ ਆਪਣੇ ਪਿੰਡ ਵਿੱਚ ਮੌਜੂਦ ਸਨ। ਦੱਸ ਦਈਏ ਕਿ ਸਾਲ 2000 ਵਿੱਚ ਉਨ੍ਹਾਂ ਨੇ ਪਹਿਲੀ ਵਾਰ ਦੌੜ ਲਗਾਈ। ਉਸ ਵੇਲੇ ਫੌਜਾ ਸਿੰਘ ਦੀ ਉਮਰ 92 ਸਾਲ ਸੀ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਫੌਜਾ ਸਿੰਘ ਦਾ ਵਿਆਹ ਗਿਆਨ ਕੌਰ ਨਾਲ ਹੋਇਆ। ਫੌਜਾ ਦਾ ਘਰੇਲੂ ਜੀਵਨ ਸ਼ੁਰੂ ਹੋਇਆ। ਫੌਜਾ ਖੇਤਾਂ ਵਿੱਚ ਕੰਮ ਕਰਦੇ ਸੀ ਅਤੇ ਗਿਆਨ ਕੌਰ ਘਰ ਵਿੱਚ ਕੰਮ ਕਰਦੀ ਸੀ। ਆਉਣ ਵਾਲੇ ਸਾਲਾਂ ਵਿੱਚ ਪਰਿਵਾਰ ਵਧਦਾ ਗਿਆ। ਫੌਜਾ ਦੇ ਤਿੰਨ ਪੁੱਤਰ ਅਤੇ ਤਿੰਨ ਧੀਆਂ ਹੋਈਆਂ, ਜਿਨ੍ਹਾਂ ਦੇ ਕੁੱਲ 6 ਬੱਚੇ ਹੋਏ।ਸਮਾਂ ਬੀਤਦਾ ਗਿਆ। ਦੇਸ਼ ਆਜ਼ਾਦ ਹੋ ਗਿਆ। ਬੱਚੇ ਵੱਡੇ ਹੁੰਦੇ ਗਏ। ਇੱਕ-ਇੱਕ ਕਰਕੇ ਉਹ ਨੌਕਰੀਆਂ ਲਈ ਕੈਨੇਡਾ ਅਤੇ ਲੰਡਨ ਚਲੇ ਗਏ।
ਗਿਆਨ ਕੌਰ ਦਾ 1992 ਵਿੱਚ ਦੇਹਾਂਤ
ਸਭ ਕੁਝ ਠੀਕ ਚੱਲ ਰਿਹਾ ਸੀ, ਫਿਰ ਗਿਆਨ ਕੌਰ ਦਾ 1992 ਵਿੱਚ ਦੇਹਾਂਤ ਹੋ ਗਿਆ। ਫੌਜਾ ਸਿੰਘ ਹੁਣ 80 ਸਾਲ ਤੋਂ ਵੱਧ ਉਮਰ ਦਾ ਸੀ। ਉਸਨੇ ਸੋਚਿਆ ਕਿ ਉਸਦੀ ਜ਼ਿੰਦਗੀ ਦੇ ਕੁਝ ਹੋਰ ਸਾਲ ਬਾਕੀ ਹਨ। ਉਹ ਕੁਲਦੀਪ ਦੇ ਸਹਾਰੇ ਬਿਤਾਏਗਾ। ਇਹ ਵੀ ਨਹੀਂ ਹੋ ਸਕਿਆ। ਸਾਲ 1994 ਵਿੱਚ, ਕੁਲਦੀਪ ਇੱਕ ਉਸਾਰੀ ਹਾਦਸੇ ਦਾ ਸ਼ਿਕਾਰ ਹੋ ਗਿਆ। ਅਗਲੇ ਸਾਲ, ਵੱਡੀ ਧੀ ਇੱਕ ਬੱਚੇ ਨੂੰ ਜਨਮ ਦਿੰਦੇ ਹੋਏ ਚਲਾਣਾ ਕਰ ਗਈ। ਫੌਜਾ ਦੀ ਜ਼ਿੰਦਗੀ ਸਿਰਫ਼ 2 ਸਾਲਾਂ ਵਿੱਚ ਹੀ ਉਲਟ ਗਈ।
ਵਿਸ਼ਵ ਦੇ ਪਹਿਲੇ 100 ਸਾਲਾ ਦੌੜਾਕ
16 ਅਕਤੂਬਰ 2011 ਨੂੰ ਟੋਰਾਂਟੋ ਮੈਰਾਥਨ 8 ਘੰਟੇ 11 ਮਿੰਟ ਅਤੇ 6 ਸਕਿੰਟ ’ਚ ਪੂਰੀ ਕਰਕੇ ਉਹ ਵਿਸ਼ਵ ਦੇ ਪਹਿਲੇ 100 ਸਾਲਾ ਬਜ਼ੁਰਗ ਦੌੜਾਕ ਬਣੇ ਸਨ ਪਰ ਗਿੰਨੀਜ਼ ਵਰਲਡ ਰਿਕਾਰਡਜ਼ ਨੇ ਇਸ ਰਿਕਾਰਡ ਨੂੰ ਮਾਨਤਾ ਨਹੀਂ ਦਿੱਤੀ ਕਿਉਂਕਿ ਉਨ੍ਹਾਂ ਕੋਲ ਜਨਮ ਸਰਟੀਫਿਕੇਟ ਨਹੀਂ ਸੀ ਪਰ ਬਾਅਦ ’ਚ ਉਨ੍ਹਾਂ ਨੇ ਆਪਣਾ ਬ੍ਰਿਟਿਸ਼ ਪਾਸਪੋਰਟ ਅਤੇ ਮਹਾਰਾਣੀ ਐਲਿਜ਼ਬੇਥ ਵਲੋਂ 100ਵੇਂ ਜਨਮ ਦਿਨ ’ਤੇ ਭੇਜੀ ਚਿੱਠੀ ਦਿਖਾਈ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਂ ਗਿੰਨੀਜ਼ ਵਰਲਡ ਰਿਕਾਰਡਜ਼ ’ਚ ਦਰਜ ਹੋਇਆ।
ਫੌਜਾ ਸਿੰਘ ਦੇ ਨਾਮ ਵਿਸ਼ਵ ਰਿਕਾਰਡ
ਫੌਜਾ ਸਿੰਘ ਨੇ 2000 ਵਿਚ 89 ਸਾਲ ਦੀ ਉਮਰ ’ਚ ਲੰਡਨ ਮੈਰਾਥਨ ਤੋਂ ਦੌੜਨ ਦੀ ਸ਼ੁਰੂਆਤ ਕੀਤੀ ਸੀ। 2003 ’ਚ 92 ਸਾਲ ਦੀ ਉਮਰ ’ਚ ਉਨ੍ਹਾਂ ਨੇ 90 ਸਾਲਾਂ ਤੋਂ ਉਪਰ ਬਾਬਿਆਂ ਦੀ ਦੌੜ ’ਚ ਹਿੱਸਾ ਲਿਆ ਅਤੇ 5 ਘੰਟੇ 40 ਮਿੰਟਾਂ ਦਾ ਵਿਸ਼ਵ ਰਿਕਾਰਡ ਬਣਾਇਆ। ਇਸ ਤੋਂ ਬਾਅਦ 2003 ’ਚ ਲੰਡਨ ਮੈਰਾਥਨ ਉਨ੍ਹਾਂ ਨੇ 6 ਘੰਟੇ 2 ਮਿੰਟ ’ਚ ਪੂਰੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਮੈਰਾਥਨਜ਼ ’ਚ ਹਿੱਸਾ ਲੈਣਾ ਜਾਰੀ ਰੱਖਿਆ ਅਤੇ 2012 ਤਕ ਉਨ੍ਹਾਂ ਨੇ 6 ਲੰਡਨ ਮੈਰਾਥਨਜ਼ ਹਿੱਸਾ ਲਿਆ। ਦੋ ਕੈਨੇਡੀਆਈ ਮੈਰਾਥਨਜ਼, ਨਿਊਯਾਰਕ ਮੈਰਾਥਨਜ਼ ਅਤੇ ਅਨੇਕਾਂ ਹਾਫ ਮੈਰਾਥਨਜ਼ ’ਚ ਹਿੱਸਾ ਲਿਆ।
ਉਨ੍ਹਾਂ ਦੀਆਂ ਮੈਰਾਥਨਜ਼ ਦੇ ਖੇਤਰ ’ਚ ਪ੍ਰਾਪਤੀਆਂ ਦੀ ਬਦੌਲਤ 13 ਨਵੰਬਰ 2003 ਨੂੰ ਅਮਰੀਕਾ ਦੇ ਗਰੁੱਪ ਨੈਸ਼ਨਲ ਐਥਨਿਕ ਕੋਲੇਸ਼ਨ ਨੇ ‘ਏਲਿਸ ਆਈਲੈਂਡ ਮੈਡਲ ਆਫ ਆਨਰ’ਨਾਲ ਸਨਮਾਨਿਤ ਕੀਤਾ ਸੀ। ਇਸ ਗਰੁੱਪ ਦੇ ਚੇਅਰਮੈਨ ਵਿਲੀਅਮ ਫੁਗਾਜ਼ੀ ਨੇ ਕਿਹਾ ਕਿ ਸਿੰਘ ਨਸਲੀ ਸਹਿਣਸ਼ੀਲਤਾ ਦਾ ਪ੍ਰਤੀਕ ਹੈ ਅਤੇ ਉਸ ਦਾ ਦੌੜਨਾ 11 ਸਤੰਬਰ ਨੂੰ ਹੋਏ ਅੱਤਵਾਦੀ ਪਾੜੇ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਉਹ ਸਭ ਤੋਂ ਵੱਡੀ ਪ੍ਰੇਰਣਾ ਹੈ। ਇਸ ਤੋਂ ਬਾਅਦ ਯੂ. ਕੇ. ਆਧਾਰਿਤ ਇਕ ਸੰਗਠਨ ਵਲੋਂ ਉਨ੍ਹਾਂ ਨੂੰ ‘ਪ੍ਰਾਈਡ ਆਫ ਇੰਡੀਆ’ਦਾ ਖਿਤਾਬ ਵੀ ਦਿੱਤਾ ਗਿਆ।