Jalandhar News: ਵਧੀਕ ਡਿਪਟੀ ਕਮਿਸ਼ਨਰ ਦੇ ਵਲੋਂ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਲੈ ਕੇ ਮੀਟਿੰਗ ਕੀਤੀ

ਪੰਜਾਬੀ ਬਾਣੀ, 26 ਜੁਲਾਈ 2025। Jalandhar News: ਜਲੰਧਰ (Jalandhar) ਦੇ  ਵਧੀਕ ਡਿਪਟੀ ਕਮਿਸ਼ਨਰ (Additional Deputy Commissioner) -ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਜਸਬੀਰ ਸਿੰਘ ਨੇ ਦਿਵਿਆਂਗ ਅਤੇ ਸਿਨੀਅਰ ਸਿਟੀਜ਼ਨ ਵੋਟਰਾਂ ਲਈ ਚੋਣ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਅਕਸੈਸੇਬਲ ਇਲੈਕਸ਼ਨ ਸਬੰਧੀ ਜ਼ਿਲ੍ਹਾ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ ਗਈ।

ਹੋਮ ਵੋਟਿੰਗ ਦੀ ਸੁਵਿਧਾ

ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜੋ ਦਿਵਿਆਂਗ ਵਿਅਕਤੀ ਅਜੇ ਵੋਟਰ ਸੂਚੀ ਵਿੱਚ ਦਰਜ ਨਹੀਂ ਹਨ, ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਵੋਟਰ ਸੂਚੀਆਂ ਵਿੱਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਸ਼ਾਮਿਲ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ। ਉਨ੍ਹਾਂ ਕਿਹਾ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਦੀ ਸਹੂਲਤ ਲਈ ਐਨ.ਸੀ.ਸੀ.,ਐਨ.ਐਸ.ਐਸ.,ਨਹਿਰੂ ਯੁਵਾ ਕੇਂਦਰਾਂ ਅਤੇ ਐਨ.ਜੀ.ਓਜ਼ ਨੂੰ ਵਿਸ਼ੇਸ਼ ਸਿਖ਼ਲਾਈ ਵੀ ਪ੍ਰਦਾਨ ਕੀਤੀ ਜਾਵੇਗੀ।

Additional Deputy Commissioner
Additional Deputy Commissioner

ਸ਼੍ਰੀ ਜਸਬੀਰ ਸਿੰਘ ਨੇ ਕਿਹਾ ਕਿ 85 ਸਾਲ ਤੋਂ ਵੱਧ ਉਮਰ ਅਤੇ ਦਿਵਿਆਂਗ ਵੋਟਰਾਂ ਨੂੰ ਦਿੱਤੀ ਜਾ ਰਹੀ ਹੋਮ ਵੋਟਿੰਗ ਦੀ ਸੁਵਿਧਾ ਨੂੰ ਹੋਰ ਵੀ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਵੀਪ ਆਈਕਨ ਰਾਹੀਂ ਦਿਵਿਆਂਗ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਜਾਵੇ, ਤਾਂ ਜੋ ਦਿਵਿਆਂਗ ਵੋਟਰਾਂ ਦੀ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।

ਸਕਸ਼ਮ ਈਸੀਆਈ ਲਈ ਜਾਗਰੂਕ ਕੀਤਾ

ਵਧੀਕ ਡਿਪਟੀ ਕਮਿਸ਼ਨਰ ਨੇ ਬੀ.ਐਲ.ਓਜ਼ ਨੂੰ ਦਿਵਿਆਂਗ ਵੋਟਰਾਂ ਲਈ ਘਰ-ਘਰ ਜਾ ਕੇ ਸਰਵੇਖਣ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਦਿਵਿਆਂਗ ਵੋਟਰਾਂ ਨੂੰ ਚੋਣ ਕਮਿਸ਼ਨ ਵਲੋਂ ਤਿਆਰ ਕੀਤੀ ਗਈ ਵਿਸ਼ੇਸ਼ ਐਪਲੀਕੇਸ਼ਨ ‘ਸਕਸ਼ਮ ਈਸੀਆਈ’ (SAKSHAM ECI) ਦੀ ਵੱਧ ਤੋਂ ਵੱਧ ਵਰਤੋਂ ਲਈ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਉਨ੍ਹਾਂ ਕਿਹਾ ਕਿ ਕੋਈ ਵੀ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵਿਅਕਤੀ ਵੋਟਰ ਸੂਚੀਆਂ ਵਿੱਚ ਰਜਿਸਟਰ ਹੋਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਕਮੇਟੀ ਮੈਂਬਰਾਂ ਨਾਲ ਦਿਵਿਆਂਗ ਵੋਟਰਾਂ ਲਈ ਵੱਖਰੀਆਂ ਕਤਾਰਾਂ, ਹੋਮ ਵੋਟਿੰਗ ਦੀ ਸਹੂਲਤ, ਵੀਲ੍ਹ ਚੇਅਰ ਅਤੇ ਰੈਂਪ, ਘਰ ਤੋਂ ਪੋਲਿੰਗ ਸਟੇਸ਼ਨ ਤੱਕ ਲਿਆਉਣ ਅਤੇ ਵੋਟ ਉਪਰੰਤ ਘਰ ਵਾਪਿਸ ਛੱਡਣ ਲਈ ਟਰਾਂਸਪੋਰਟ ਸਹੂਲਤ ਆਦਿ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਸਹਾਇਕ ਡਾਇਰੈਕਟਰ ਯੂਥ ਸਰਵਿਸਜ਼ ਰਵੀ ਦਾਰਾ, ਜ਼ਿਲ੍ਹਾ ਯੂਥ ਅਫ਼ਸਰ ਨਹਿਰੂ ਯੁਵਾ ਕੇਂਦਰ ਨੇਹਾ ਸ਼ਰਮਾ, ਸਹਾਇਕ ਸਵੀਪ ਨੋਡਲ ਅਫ਼ਸਰ, ਜਲੰਧਰ ਡਾ.ਅਸ਼ੋਕ ਸਹੋਤਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਜ਼ਿਲ੍ਹਾ ਪੀ.ਡਬਲਿਊ.ਡੀਜ਼ ਕੋਆਰਡੀਨੇਟ ਮਨੀਸ਼ ਅਗਰਵਾਲ, ਪ੍ਰਧਾਨ ਚਾਨਣ ਐਸੋਸੀਏਸ਼ਨ ਓਪਿੰਦਰ ਕੌਰ, ਸਲਾਹਕਾਰ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ (ਸੁਡਾਨਾ) ਡਾ.ਸੁਰਜੀਤ ਲਾਲ, ਪ੍ਰਿੰਸੀਪਲ ਰੈਡ ਕਰਾਸ ਸਕੂਲ ਫਾਰ ਡੈਫ ਮਕਸੂਦਾਂ, ਜਲੰਧਰ ਪੁਸ਼ਪਿੰਦਰ ਨਾਥ ਸ਼ਰਮਾ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਤੋਂ ਸਰਬਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਤੋਂ ਕੰਚਨ ਬਾਲਾ ਵੀ ਮੌਜੂਦ ਸਨ।

Leave a Comment