Accident News: ਖੰਨਾ ਵਿੱਚ ਵਾਪਰਿਆ ਭਿਆਨਕ ਹਾਦਸਾ, ਪੰਜ ਲੋਕਾਂ ਦੀ ਮੌਤ

ਪੰਜਾਬੀ ਬਾਣੀ, 28 ਜੁਲਾਈ 2025। Accident News: ਪੰਜਾਬ (Punjab)  ਵਿੱਚ ਆਏ ਦਿਨ ਕੋਈ ਨਾ ਕੋਈ ਹਾਦਸਾ ਵਪਾਰਦਾ ਰਹਿੰਦਾ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਮਾਮਲਾ ਖੰਨਾ (Khanna) ਦੇ ਦੋਰਾਹਾ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਦੇਰ ਰਾਤ ਖੰਨਾ ਦੇ ਦੋਰਾਹਾ ਵਿਖੇ ਇੱਕ ਵੱਡਾ ਹਾਦਸਾ ਵਾਪਰਿਆ ਗਿਆ ਹੈ ।

ਪੰਜ ਲੋਕਾਂ ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਮਲੌਦ ਦੇ ਜਗੇੜਾ ਪੁਲ ਨੇੜੇ ਇੱਕ ਪਿਕਅੱਪ ਜੀਪ ਨਹਿਰ ਵਿੱਚ ਡਿੱਗ ਗਈ ਹੈ। ਜਾਣਕਾਰੀ ਮੁਤਾਬਿਕ ਹਾਦਸੇ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਤਿੰਨ ਸ਼ਰਧਾਲੂਆਂ ਦੀ ਮੌਤ ਹੋਣ ਦੀ ਖ਼ਬਰ ਹੈ। ਨਾਲ ਹੀ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚੋ ਕਈ ਲਾਪਤਾ ਵੀ ਦੱਸੇ ਜਾ ਰਹੇ ਹਨ। ਹਾਲਾਂਕਿ ਇਸ ਗੱਡੀ ਵਿੱਚ ਲਗਭਗ 20 ਸ਼ਰਧਾਲੂ ਸਨ। ਬਾਕੀਆਂ ਨੂੰ ਬਚਾ ਲਿਆ ਗਿਆ ਹੈ।

Accident News
Accident News

 

ਨੈਣਾ ਦੇਵੀ ਤੋਂ ਵਾਪਸ ਆ ਰਹੇ ਸਨ

ਜਾਣਕਾਰੀ ਅਨੁਸਾਰ, ਸਾਰੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਦੇ ਮਾਤਾ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ। ਗੱਡੀ ਦੇ ਨਹਿਰ ਵਿੱਚ ਡਿੱਗਣ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਨੇੜਲੇ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ

ਪੁਲਿਸ ਅਨੁਸਾਰ, ਜ਼ਿਆਦਾਤਰ ਸ਼ਰਧਾਲੂਆਂ ਨੂੰ ਨਹਿਰ ਵਿੱਚੋਂ ਬਚਾ ਲਿਆ ਗਿਆ ਹੈ। ਦੋ ਬੱਚਿਆਂ ਸਮੇਤ ਤਿੰਨ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਤਿੰਨ ਲੋਕ ਪਾਣੀ ਵਿੱਚ ਵਹਿ ਗਏ ਹਨ, ਬਚਾਅ ਕਾਰਜ ਜਾਰੀ ਹੈ।

Leave a Comment