ਪੰਜਾਬੀ ਬਾਣੀ, 18 ਜੁਲਾਈ 2025। Punjab News: ਪੰਜਾਬ (Punjab) ਦੇ ਅੰਮ੍ਰਿਤਸਰ (Amritsar) ਜ਼ਿਲ੍ਹੇ ਦੇ ਸ੍ਰੀ ਹਰਿਮੰਦਰ ਸਾਹਿਬ (Golden Temple) ਨੂੰ ਮਿਲੀ ਧਮਕੀ ਭਰੀ ਈਮੇਲ ਸੰਬੰਧਿਤ ਵੱਡੀ ਖ਼ਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।
ਤਾਮਿਲਨਾਡੂ ਤੋਂ ਦੋ ਆਰੋਪੀਆਂ ਨੂੰ ਗ੍ਰਿਫ਼ਤਾਰ
ਪ੍ਰਾਪਤ ਜਾਣਕਾਰੀ ਅਨੁਸਾਰ, ਪੁਲਿਸ ਨੇ ਧਮਕੀ ਭਰੇ ਈਮੇਲ ਭੇਜਣ ਵਾਲੇ ਦੋਸ਼ੀ ਦੀ ਪਹਿਚਾਣ ਕਰ ਲਈ ਹੈ, ਅਤੇ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤਾਮਿਲਨਾਡੂ (Tamil Nadu) ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਹਾਲਾਂਕਿ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਹੁਣ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ, ਪਰ ਸੂਤਰਾਂ ਅਨੁਸਾਰ, ਜਾਂਚ ਟੀਮਾਂ ਪਿਛਲੇ ਦੋ ਦਿਨਾਂ ਤੋਂ ਤਾਮਿਲਨਾਡੂ (Tamil Nadu) ਵਿੱਚ ਸਰਗਰਮ ਹਨ ਅਤੇ ਲਿੰਕਾਂ ਦੀ ਭਾਲ ਕਰ ਰਹੀਆਂ ਸਨ।

5 ਧਮਕੀ ਭਰੇ ਈ-ਮੇਲ ਪ੍ਰਾਪਤ ਹੋਏ
ਕੁਝ ਹੀ ਸਮੇਂ ਵਿੱਚ ਅੰਮ੍ਰਿਤਸਰ ਪੁਲਿਸ ਇਸ ਮਾਮਲੇ ਵਿੱਚ ਵੱਡਾ ਖੁਲਾਸਾ ਕਰ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ SGPC ਨੂੰ 5 ਧਮਕੀ ਭਰੇ ਈ-ਮੇਲ ਮਿਲੇ ਹਨ। ਜਿਨ੍ਹਾਂ ਵਿੱਚ RDX ਧਮਾਕੇ ਕਰਨ ਦੀ ਗੱਲ ਕੀਤੀ ਗਈ ਸੀ।