ਪੰਜਾਬੀ ਬਾਣੀ, 18 ਜੁਲਾਈ 2025। Golden Temple: ਅੰਮ੍ਰਿਤਸਰ (Amritsar) ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ (Amritsar) ਜ਼ਿਲ੍ਹੇ ਵਿੱਚ ਸਥਿਤ ਹਰਿਮੰਦਰ ਸਾਹਿਬ (Golden Temple) ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਬੰਬ ਨਾਲ ਉਡਾਉਣ ਦੀ ਧਮਕੀ
ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਫਿਰ ਪੰਜਵਾਂ ਦਿਨ ਹੈ, ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੱਕ ਮੇਲ ਰਾਹੀਂ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (Amritsar) ਨੂੰ ਆਰਡੀਐਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਨੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ਦੇ ਦਾਅਵਿਆਂ ‘ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।