ਪੰਜਾਬੀ ਬਾਣੀ, 25 ਜੁਲਾਈ 2025। Punjab News: ਭਾਰਤੀ ਕਿਸਾਨ ਯੂਨੀਅਨ ਪੰਜਾਬ (Bharatiya Kisan Union Punjab) ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ ਹੈ । ਮੀਟਿੰਗ ਵਿੱਚ ਪੰਜਾਬ ਸਰਕਾਰ ਵਿਰੁੱਧ 30 ਜੁਲਾਈ ਨੂੰ ਕੱਢੇ ਜਾ ਰਹੇ ਟਰੈਕਟਰ ਮਾਰਚ ਸੰਬੰਧਿਤ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲੈਂਡ ਪੋਲਿੰਗ ਤਹਿਤ ਜਮੀਨ ਐਕਵਾਇਰ ਕਰਨ ਦੇ ਵਿਰੋਧ ਵਿੱਚ ਜ਼ਿਲ੍ਹਾ ਵਾਈਜ਼ ਡਿਊਟੀਆਂ ਲਗਾਈਆਂ ਗਈਆਂ।
ਲੈਂਡ ਪੂਲਿੰਗ ਨੀਤੀ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਨੀਤੀ
ਦੱਸ ਦੇਈਏ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਸੂਬੇ ਦੇ ਕਿਸਾਨਾਂ ਨੂੰ ਤਬਾਹ ਕਰਨ ਵਾਲੀ ਨੀਤੀ ਹੈ। ਜਿਸ ਨੂੰ ਕਿਸਾਨ ਜਥੇਬੰਦੀਆਂ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਕਿਸਾਨਾਂ ਕੋਲ ਜ਼ਮੀਨ ਹੀ ਨਹੀਂ ਬਚੇਗੀ ਤਾਂ ਦੇਸ਼ ਨੂੰ ਅਨਾਜ ਕਿੱਥੋਂ ਮਿਲੇਗਾ।

ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਜਦੋਂ ਫਸਲਾਂ ਨਹੀਂ ਹੋਣਗੀਆਂ ਤਾਂ ਕਿਸਾਨਾਂ ਦੀ ਜੇਬ ਵਿਚ ਪੈਸਾ ਨਹੀਂ ਹੋਵੇਗਾ, ਇਸ ਦਾ ਪ੍ਰਭਾਵ ਬਾਜ਼ਾਰ ਉੱਪਰ ਵੀ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੋਨਾ ਉਗਲਦੀ ਹੈ, ਇਸ ਲਈ ਸਰਕਾਰਾਂ ਦੀ ਅੱਖ ਇਸ ਉਪਜਾਊ ਧਰਤੀ ਉੱਪਰ ਹੈ ਜਦਕਿ ਪੰਜਾਬ ਦਾ ਕਿਸਾਨ ਇਹ ਕਦੇ ਨਹੀਂ ਹੋਣ ਦੇਵੇਗਾ, ਭਾਵੇਂ ਕਿਸੇ ਤਰ੍ਹਾਂ ਦੀ ਕੁਰਬਾਨੀ ਕਰਨੀ ਪਵੇ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਨੂੰ ਤਾਂ ਤਬਾਹ ਕਰੇਗੀ ਉਥੇ ਨਾਲ ਨਾਲ ਬਾਜ਼ਾਰ ਤੇ ਵੀ ਇਸ ਦਾ ਮਾਰੂ ਪ੍ਰਭਾਵ ਪਵੇਗਾ।
ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਇਸ ਮੌਕੇ ਜ਼ਿਲ੍ਹਾ ਤੇ ਪ੍ਰਧਾਨ ਫਿਰੋਜ਼ਪੁਰ ਹਰਦੀਪ ਸਿੰਘ ਗਿੱਲ ਕਰਮੂੰਵਾਲਾ, ਸੂਬਾ ਮੀਡੀਆ ਇੰਚਾਰਜ਼ ਗੈਰੀ ਸਿੰਘ ਬੰਡਾਲਾ ਨੇ ਦੱਸਿਆ ਕਿ ਇਹ ਟਰੈਕਟਰ ਮਾਰਚ ਗੁਰਦੁਆਰਾ ਜਾਮਨੀ ਸਾਹਿਬ ਬਾਜੀਦਪੁਰ ਫਿਰੋਜਪੁਰ ਤੋਂ ਸ਼ੁਰੂ ਹੋਵੇਗਾ, ਲੈਂਡ ਪੂਲਿੰਗ ਪਾਲਿਸੀ ਅਧੀਨ ਆਉਂਦੇ ਪਿੰਡ ਡੂੰਮਣੀਵਾਲਾ, ਮੋਹਕਮ ਖਾਨ ਵਾਲਾ, ਸਤੀਏ ਵਾਲਾ, ਥਾਣਾ ਕੁੱਲਗੜੀ ਅਤੇ ਜਿੰਨਾ ਪਿੰਡਾਂ ਦੀ ਜ਼ਮੀਨ ਲੈਂਡ ਪੂਲਿੰਗ ਅਧੀਨ ਹੈ ਜਾਂ ਕੀਤੀ ਜਾ ਰਹੀ ਹੈ।

ਇਨ੍ਹਾਂ ਪਿੰਡਾਂ ਦੇ ਵਿਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਉਪਰੰਤ ਡੀਸੀ ਦਫਤਰ ਫਿਰੋਜ਼ਪੁਰ ਵਿਖੇ ਡੀਸੀ ਸਾਹਿਬ ਨੂੰ ਮੰਗ ਪੱਤਰ ਦੇ ਕੇ ਸਮਾਪਤੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬਾਪੂ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ, ਭੁਪਿੰਦਰ ਸਿੰਘ ਔਲਖ ਜਨਲ ਸਕੱਤਰ ਪੰਜਾਬ, ਜੋਗਿੰਦਰ ਸਿੰਘ ਸਭਰਾ ਮੀਤ ਪ੍ਰਧਾਨ ਪੰਜਾਬ, ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਂਬਰ ਪੰਜਾਬ, ਪ੍ਰਗਟ ਸਿੰਘ ਲਹਿਰਾ ਕੋਰ ਕਮੇਟੀ ਮੈਂਬਰ ਪੰਜਾਬ, ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਂਬਰ ਪੰਜਾਬ, ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ਼, ਹਰਦੀਪ ਸਿੰਘ ਗਿੱਲ ਕਰਮੂੰਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਰਾਜਵੀਰ ਸਿੰਘ ਗਿੱਲ ਸੰਧਵਾਂ ਜ਼ਿਲ੍ਹਾ ਪ੍ਰਧਾਨ ਫਰੀਦਕੋਟ, ਨਿਸ਼ਾਨ ਸਿੰਘ ਫ਼ੌਜੀ ਬਲਾਕ ਪ੍ਰਧਾਨ ਮਖੂ ਹਾਜ਼ਰ ਸਨ।