ਪੰਜਾਬੀ ਬਾਣੀ, 15 ਜੁਲਾਈ 2025। Bathinda News: ਇਸ ਸਮੇ ਦੀ ਵੱਡੀ ਖਬਰ ਬਠਿੰਡਾ (Bathinda) ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਕਿ ਬਠਿੰਡਾ ਜ਼ਿਲ੍ਹੇ ਦੇ ਲਹਿਰਾ ਮੁਹੱਬਤ ਪਿੰਡ ਵਿੱਚ ਤਿੰਨ ਲੋਕਾਂ ਨੇ ਪ੍ਰੇਮ ਸਬੰਧਾਂ ਦੇ ਸ਼ੱਕ ਵਿੱਚ ਇੱਕ ਨੌਜਵਾਨ ਨੂੰ ਡਾਂਗਾਂ ਅਤੇ ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਆਰੋਪੀ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਪੁੱਤਰ ਦਾ ਉਨ੍ਹਾਂ ਦੀ ਭੈਣ ਨਾਲ ਪ੍ਰੇਮ ਸਬੰਧ ਹੈ।
ਹਾਲਾਂਕਿ ਕਿ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਮਨਪ੍ਰੀਤ ਕੌਰ ਵਾਸੀ ਲਹਿਰਾ ਮੁਹੱਬਤ ਨੇ ਦੱਸਿਆ ਕਿ ਉਹ ਆਪਣੇ ਲੜਕੇ ਮਨਦੀਪ ਸਿੰਘ ਨਾਲ ਲਹਿਰਾ ਮੁਹੱਬਤ ਮਾਰਕੀਟ ਵਿਚ ਦਵਾਈ ਲੈਣ ਗਈ ਸੀ। ਇਸੇ ਦੌਰਾਨ ਪੈਟਰੋਲ ਪੰਪ ਨੇੜੇ ਉਸ ਦੇ ਲੜਕੇ ਮਨਦੀਪ ਸਿੰਘ ’ਤੇ ਪ੍ਰੇਮ ਸਿੰਘ੍, ਗੁਰਸੇਵਕ ਸਿੰਘ ਅਤੇ ਗੁਰਮੇਲ ਸਿੰਘ ਵਾਸੀ ਪਿੰਡ ਲਹਿਰਾ ਮੁਹੱਬਤ ਨੇ ਡਾਂਗਾਂ ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ।

ਪੀੜਤਾ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਸਾਹਮਣੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੀੜਤਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: AI ਨੌਕਰੀਆਂ ਖਾਏਗਾ ਨਹੀਂ, ਸਗੋਂ ਤਨਖਾਹਾਂ ਵਧਾਏਗਾ, ਜਾਣੋ ਕਿਵੇਂ
ਪੀੜਤ ਨੇ ਦੱਸਿਆ ਕਿ ਆਰੋਪੀ ਨੂੰ ਸ਼ੱਕ ਸੀ ਕਿ ਉਸ ਲੜਕੇ ਦੇ ਉਨ੍ਹਾਂ ਦੀ ਭੈਣ ਨਾਲ ਨਾਜਾਇਜ਼ ਸਬੰਧ ਹਨ ਜਿਸ ਦੇ ਚੱਲਦਿਆਂ ਹੀ ਉਸ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ। ਥਾਣਾ ਦੇ ਐੱਸਐੱਚਓ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।